31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਿਰਤੀ ਕਿਸਾਨ ਯੂਨੀਅਨ ਵਲੋਂ ਬਲਾਕ ਮੋਗਾ-2 ਦੀ ਮੀਟਿੰਗ 6 ਨੂੰ ਧਰਨੇ ਵਿਚ ਕੀਤੀ ਜਾਵੇਗੀ ਸ਼ਮੂਲੀਅਤ-ਆਗੂ <br/>

Ad Position 21
No active advertisement
ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਮੋਗਾ-2 ਵਲੋਂ ਅੱਜ ਪਿੰਡ ਜੋਗੇਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਬਲਾਕ ਕਮੇਟੀ ਦੀ ਮੀਟਿੰਗ ਕੀਤੀ ਗਈ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ ਅਤੇ ਤੀਰਥਵਿੰਦਰ ਸਿੰਘ ਘੱਲ ਕਲਾਂ ਨੇ ਦੱਸਿਆ ਕਿ 6 ਅਪ੍ਰੈਲ ਨੂੰ ਸੰਯੁਕਤ ਮੋਰਚੇ ਦੇ ਸੱਦੇ 'ਤੇ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ ਕਿਉਂਕਿ ਭਾਰਤ ਸਰਕਾਰ ਵਲੋਂ ਅਮਰੀਕੀ ਸਾਮਰਾਜ ਨਾਲ ਟੈਕਸ ਫ਼ਰੀ ਸਮਝੌਤਾ ਕੀਤਾ ਗਿਆ ਹੈ ਜੋ ਆਪਣੇ ਦੇਸ਼ ਦੀ ਸਰਕਾਰ ਅਮਰੀਕੀ ਸਾਮਰਾਜੀਆਂ ਨੂੰ ਦੇਸ਼ ਦਾ ਸਰਮਾਇਆ ਲੁਟਾਉਣ ਜਾ ਰਹੀ ਹੈ ਜਿਸ ਦਾ ਸਿੱਧਾ ਬੋਝ ਦੇਸ਼ ਦੇ ਕਿਸਾਨਾਂ ਉੱਪਰ ਪਵੇਗਾ ਜਿਸ ਕਰ ਕੇ ਕਿਸਾਨਾਂ ਨੂੰ ਲਾਮਬੰਦੀ ਕਰ ਕੇ ਵੱਡੀ ਲਹਿਰ ਉਸਾਰਨੀ ਪਵੇਗੀ | ਇਸ ਧਰਨੇ ਵਿਚ ਬਲਾਕ ਮੋਗਾ-2 ਵਲੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ ਜਿਸ ਲਈ ਪਿੰਡ-ਪਿੰਡ ਬਲਾਕ ਕਮੇਟੀ ਪਹੁੰਚ ਕਰੇਗੀ ਅਤੇ ਪਿੰਡ ਇਕਾਈਆਂ ਦੀ ਮੀਟਿੰਗ ਕਰਵਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ | ਮੀਟਿੰਗ ਵਿਚ ਸੁਖਦੇਵ ਸਿੰਘ ਝੰਡੇਆਣਾ ਬਲਾਕ ਮੀਤ ਪ੍ਰਧਾਨ, ਕੁਲਦੀਪ ਸਿੰਘ ਖੁਖਰਾਣਾ ਬਲਾਕ ਸਕੱਤਰ, ਲਖਵੀਰ ਸਿੰਘ ਲੱਖਾ ਬਲਾਕ ਪ੍ਰਧਾਨ, ਜਸਵੰਤ ਸਿੰਘ ਮਹੇਸ਼ਰੀ, ਨਗਿੰਦਰ ਸਿੰਘ ਮਹੇਸ਼ਰੀ ਆਦਿ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਅੱਜ ਮੋਗਾ ਵਿਖੇ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੈਲੀ ਵਿਚ ਰਿਕਾਰਡ ਤੋੜ ਇਕੱਠ ਹੋਵੇਗਾ-ਡਾ. ਰਾਕੇਸ਼ ਅਰੋੜ... ਅਗਲੀ ਖ਼ਬਰ ਮਲਟੀਪਰਪਜ਼ ਕੇਡਰ ਸਰਬੱਤ ਸਿਹਤ ਬੀਮਾ ਯੋਜਨਾ 'ਚ ਕੰਪਿਊਟਰ ਆਪੇ੍ਰਟਰ ਵਜੋਂ ਕੰਮ ਨਹੀਂ ਕਰੇਗਾ-ਮੋਗਾ
Ad Position 24