30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੁਖਮਨੀ ਸਾਹਿਬ ਦੇ ਪਾਠ ਨਾਲ ਦਸਮੇਸ਼ ਸਕੂਲ ਦਾ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 04-04-2026
ਦਾਖ਼ਲਿਆਂ ਪ੍ਰਤੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ
ਨਿਹਾਲ ਸਿੰਘ ਵਾਲਾ, 3 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਨਵਾਂ ਵਿੱਦਿਅਕ ਸੈਸ਼ਨ ਸੁਖਮਨੀ ਸੇਵਾ ਸੁਸਾਇਟੀ, ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਸੰਗਤ ਰੂਪ ਵਿਚ ਕੀਤੇ ਸੁਖਮਨੀ ਸਾਹਿਬ ਦੇ ਪਾਠ ਨਾਲ ਸ਼ੁਰੂ ਕੀਤਾ ਗਿਆ | ਪਾਠ ਉਪਰੰਤ ਸਰਬੱਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਗਈ | ਇਸ ਸਮੇਂ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਅਸੀਂ ਹਰ ਸਾਲ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਨਵੇਂ ਵਿੱਦਿਅਕ ਸੈਸ਼ਨ ਦੀ ਅਰੰਭਤਾ ਕਰਦੇ ਹਾਂ | ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹਾਂ | ਉਨ੍ਹਾਂ ਖ਼ੁਲਾਸਾ ਕੀਤਾ ਕਿ ਨਵੇਂ ਦਾਖ਼ਲਿਆਂ ਪ੍ਰਤੀ ਮਾਪਿਆਂ ਅਤੇ ਬੱਚਿਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਵਾਜਬ ਫ਼ੀਸ ਤੇ ਮਿਆਰੀ ਸਿੱਖਿਆ ਅਤੇ ਚੰਗੇ ਸੰਸਕਾਰ ਦੇਣੇ ਸੰਸਥਾ ਦੀ ਮੁੱਖ ਤਰਜ਼ੀਹ ਹੈ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਗੁਣ ਆਧਾਰਿਤ ਸਿੱਖਿਆ ਦਾ ਚਾਨਣ ਹਰ ਲੋੜਵੰਦ ਤੱਕ ਪਹੁੰਚੇ | ਇਹ ਅਦਾਰਾ ਪਿਛਲੇ ਸਾਢੇ ਚਾਰ ਦਹਾਕਿਆਂ ਤੋਂ ਇਸ ਦਿਹਾਤੀ ਖੇਤਰ ਦੇ ਬੱਚਿਆਂ ਦੀ ਸੇਵਾ ਕਰ ਰਿਹਾ ਹੈ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਅਸੀਂ ਸਮੇਂ ਦੀ ਲੋੜ ਅਨੁਸਾਰ ਅੰਗਰੇਜ਼ੀ ਮੀਡੀਅਮ ਵਿਚ ਕੁਆਲਿਟੀ ਐਜੂਕੇਸ਼ਨ ਲਈ ਪ੍ਰਤੀਬੱਧ ਹਾਂ | ਇਸੇ ਕਾਰਨ ਇਹ ਅਦਾਰਾ ਸੂਝਵਾਨ ਮਾਪਿਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸੰਸਥਾ ਦੁਆਰਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪਾਏ ਜਾ ਰਹੇ ਯੋਗਦਾਨ ਬਾਰੇ ਰੌਸ਼ਨੀ ਪਾਈ | ਉਨ੍ਹਾਂ ਕਿਹਾ ਕਿ ਸਾਡੇ ਬੱਚੇ ਹਰ ਖੇਤਰ ਵਿਚ ਵੱਡੀਆਂ ਮੱਲਾਂ ਮਾਰਦੇ ਹੋਏ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੇ ਹਨ | ਇਸ ਸਮੇਂ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਐਡਵੋਕੇਟ ਹਰਵਿੰਦਰ ਸਿੰਘ ਰਾਏ ਨੂੰ ਕਾਰਜਕਾਰੀ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ <br/>... ਅਗਲੀ ਖ਼ਬਰ ਸ੍ਰੀ ਸਾਲਾਸਰ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਹਨੂੰਮਾਨ ਜੈਅੰਤੀ ਸ਼ਰਧਾ ਨਾਲ ਮਨਾਈ <br/>
Ad Position 24