ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜ਼ਿਲ੍ਹੇ 'ਚ ਬੇਵਕਤੀ ਬਾਰਿਸ਼ ਦੌਰਾਨ ਹੋਈ ਗੜੇਮਾਰੀ ਨਾਲ ਹੋਇਆ ਭਾਰੀ ਨੁਕਸਾਨ-ਦੌਲਤਪੁਰਾ, ਲੱਖੋਵਾਲ

Ad Position 21
No active advertisement
ਅਜੀਤ ਡੈਸਕ 05-04-2026
ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਬਲਾਕ ਪ੍ਰਧਾਨ ਧਰਮਕੋਟ ਜਸਵੰਤ ਸਿੰਘ ਪੰਡੋਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਜਿਵੇਂ ਕਿ ਬਾਕਰ ਵਾਲਾ, ਕੰਡਿਆਲ, ਕੈਲਾ ਵਿਖੇ ਬੇਵਕਤੀ ਮੀਂਹ ਤੇ ਗੜੇਮਾਰੀ ਦੇ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤਾਂ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਹੇਠ ਹੈ, ਉੱਪਰੋਂ ਕੁਦਰਤ ਦੀ ਕਰੋਪੀ ਨੇ ਕਿਸਾਨਾਂ ਨੂੰ ਕੱਖੋਂ ਹੌਲਾ ਕਰ ਦਿੱਤਾ ਹੈ ਜਦ ਕਿ ਪਹਿਲਾਂ ਫ਼ਸਲ ਦਾ ਝਾੜ ਘੱਟ ਹੋਣ ਕਾਰਨ ਕਿਸਾਨਾਂ ਦੀ ਹਾਲਤ ਬਦ ਤੋਂ ਬਦਤਰ ਬਣੀ ਹੈ ਤੇ ਹੁਣ ਬਦਲਦੇ ਮੌਸਮ ਨੇ ਕਿਸਾਨਾਂ ਨੂੰ ਫਿਰ ਸੋਚਣ ਲਈ ਮਜਬੂਰ ਕਰ ਦਿੱਤਾ ਹੈ | ਅਸੀਂ ਪੰਜਾਬ ਸਰਕਾਰ ਤੋਂ ਤੁਰੰਤ ਮੰਗ ਕਰਦੇ ਹਾਂ ਕਿ ਜਿਨ੍ਹਾਂ ਪਿੰਡਾਂ ਵਿਚ ਗੜੇਮਾਰੀ ਨਾਲ ਨੁਕਸਾਨ ਹੋਇਆ ਹੈ, ਉਨ੍ਹਾਂ ਪਿੰਡਾਂ ਦੀ ਸਪੈਸ਼ਲ ਗੁਰਦੌਰੀ ਕਰਾ ਕੇ ਕਿਸਾਨਾਂ ਨੂੰ ਸਮਾਂ ਰਹਿੰਦੇ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ ਅਗਲੀ ਖ਼ਬਰ ਪੰਜਾਬੀ ਸੰਗੀਤ ਵਿਚ ਔਰਤ ਦੀ ਸਥਿਤੀ
Ad Position 24
No active advertisement