ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹਲਕਾ ਵਿਧਾਇਕ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 05-04-2026
ਨੱਥੂਵਾਲਾ ਗਰਬੀ, 4 ਅਪ੍ਰੈਲ (ਨਵਦੀਪ ਸਿੰਘ)-ਪਿੰਡ ਭਲੂਰ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 38.52 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਸਰਕਾਰੀ ਹਾਈ ਸਕੂਲ ਭਲੂਰ ਦੇ ਖੇਡ ਮੈਦਾਨ ਵਿਚ ਬਾਘਾ ਪੁਰਾਣਾ ਤੋਂ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਰੱਖਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਪਿੰਡਾਂ ਦਾ ਨਵੀਨੀਕਰਨ ਕਰਨਾ ਸਾਡੀ ਮੁੱਖ ਤਰਜੀਹ ਹੈ | ਇਸ ਸਮੇਂ ਪਿੰਡ ਦੇ ਸਰਪੰਚ ਅਰਸ਼ਦੀਪ ਸਿੰਘ ਵਿਰਕ, ਗਿੰਦਰ ਸਿੰਘ ਪੰਚ, ਗੁਰਸ਼ਰਨ ਸਿੰਘ ਪੰਚ, ਜਗਰਾਜ ਸਿੰਘ ਪੰਚ, ਸੁਰਜੀਤ ਸਿੰਘ ਅਤੇ ਹੋਰ ਵਿਅਕਤੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 43 ਤੋਂ ਸੈਂਕੜੇ ਪਰਿਵਾਰ ਮਾਲਵਿਕਾ ਸੂਦ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ ਹੋਏ ਅਗਲੀ ਖ਼ਬਰ ਜ਼ਿਲ੍ਹੇ 'ਚ ਬੇਵਕਤੀ ਬਾਰਿਸ਼ ਦੌਰਾਨ ਹੋਈ ਗੜੇਮਾਰੀ ਨਾਲ ਹੋਇਆ ਭਾਰੀ ਨੁਕਸਾਨ-ਦੌਲਤਪੁਰਾ, ਲੱਖੋਵਾਲ
Ad Position 24
No active advertisement