ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਅਕਾਲੀ ਲੀਡਰਸ਼ਿਪ ਮੁੱਖ ਮੰਤਰੀ ਬਣਨ ਦੇ ਸੁਪਨੇ ਤਿਆਗ ਕੇ ਕਿਸਾਨਾਂ, ਸਿੱਖਾਂ ਅਤੇ ਪੰਜਾਬੀਆਂ ਦੀ ਨਾਰਾਜ਼ਗੀ ਦੂਰ ਕਰਨ-ਪੀਰ ਮੁਹੰਮਦ

Ad Position 21
No active advertisement
ਅਜੀਤ ਡੈਸਕ 05-04-2026
ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੰਥਕ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ 'ਤੇ ਤਿੱਖੀ ਟਿੱਪਣੀ ਕਰਦਿਆਂ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਇਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਨੂੰ ਮੁੱਖ ਮੰਤਰੀ ਦੇ ਸੁਪਨੇ ਲੈਣ ਦੀ ਜਗ੍ਹਾ ਬੀਤੇ ਵਿਚ ਕੀਤੀਆਂ ਗਈਆਂ ਗ਼ਲਤੀਆਂ ਵਿਚ ਸੁਧਾਰ ਕਰਨ ਦੀ ਬੇਹੱਦ ਲੋੜ ਹੈ | ਟਕਸਾਲੀ ਅਕਾਲੀ ਆਗੂ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਬੇਟੇ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲੋਂ ਤੋੜ ਵਿਛੋੜਾ ਕਰਨ 'ਤੇ ਪਾਰਟੀ ਤਰਫ਼ੋਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਮੱਖਣ ਬਰਾੜ ਦਾ ਫ਼ੈਸਲਾ ਸਹੀ ਸੀ ਜਾਂ ਗ਼ਲਤ ਇਸ ਦਾ ਜਵਾਬ ਆਉਣ ਵਾਲੇ ਸਮੇਂ ਵਿਚ ਮਿਲੇਗਾ | ਪੀਰ ਮੁਹੰਮਦ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ ਅੱਜ ਪੇਂਡੂ ਕਿਸਾਨਾਂ, ਸਿੱਖਾਂ ਅਤੇ ਸਮੁੱਚੇ ਪੰਜਾਬੀਆਂ ਵਿਚ ਪਾਰਟੀ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਇਸ ਨਾਰਾਜ਼ਗੀ ਨੂੰ ਦੂਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਦੇਰੀ ਕੀਤੇ ਠੋਸ ਅਤੇ ਸਾਰਥਿਕ ਯਤਨ ਕਰਨ ਦੀ ਬੇਹੱਦ ਲੋੜ ਹੈ | ਜਿੰਨੀ ਦੇਰ ਪਾਰਟੀ ਆਪਣੀਆਂ ਜੜ੍ਹਾਂ ਨਾਲ ਦੁਬਾਰਾ ਨਹੀਂ ਜੁੜਦੀ, ਓਨੀ ਦੇਰ ਸਿਆਸੀ ਬਹਾਲੀ ਮੁਸ਼ਕਿਲ ਹੈ |

Ad Position 22
No active advertisement
ਪਿਛਲੀ ਖ਼ਬਰ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਭਗਵੰਤ ਮਾਨ ਨੂੰ ਸਵਾਲ ਪੁੱਛਣ ਲਈ ਪੁਲਿਸ ਨਾਕੇ ਤੋੜਦੇ ਹੋਏ ਰੈਲੀ ਵਾਲੀ ਥਾਂ ਪਹੁੰਚੇ ਅਗਲੀ ਖ਼ਬਰ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ 'ਤੇ ਨਿਸ਼ਾਨਾ ਸਾਧਿਆ
Ad Position 24
No active advertisement