ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਰਾਜ ਦੇ ਪ੍ਰਮੁੱਖ ਵਿੱਦਿਅਕ ਸੰਸਥਾ, ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਚੱਲ ਰਹੀ ਅਲੂਮਨੀ ਲੈਕਚਰ ਸੀਰੀਜ਼ ਦੇ ਤਹਿਤ, ਪਲੇਸਮੈਂਟ ਸੈੱਲ ਨੇ ਕੈਂਪਸ ਟੂ ਕਾਰਪੋਰੇਟ ਵਿਸ਼ੇ 'ਤੇ ਕੇਂਦਰਿਤ ਗੈਸਟ ਲੈਕਚਰਾਂ ਦੀ ਇੱਕ ਲੜੀ ਦਾ ਆਯੋਜਨ ਕੀਤਾ | ਪਲੇਸਮੈਂਟ ਅਫ਼ਸਰ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਇਹ ਗੈਸਟ ਲੈਕਚਰ ਵਿਸ਼ੇਸ਼ ਤੌਰ 'ਤੇ ਅੰਤਿਮ ਸਾਲ ਦੇ ਬੀ. ਫਾਰਮ ਦੇ ਵਿਦਿਆਰਥੀਆਂ ਲਈ ਪ੍ਰਬੰਧ ਕੀਤੇ ਗਏ ਸਨ ਅਤੇ ਮੌਜੂਦਾ ਸਮੇਂ ਵਿੱਚ ਫਾਰਮਾਸਿਊਟੀਕਲ ਇੰਡਸਟਰੀ ਵਿੱਚ ਕੰਮ ਕਰ ਰਹੇ ਸਾਬਕਾ ਵਿਦਿਆਰਥੀਆਂ ਦੁਆਰਾ ਦਿੱਤੇ ਗਏ ਸਨ | ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਡਾ. ਅਮਨਦੀਪ ਸਿੰਘ, ਨਵਜੋਤ ਕੌਰ ਸੰਧੂ ਅਤੇ ਹੋਰਾਂ ਨੇ ਆਉਣ ਵਾਲੇ ਸਾਬਕਾ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ | ਸੰਦੀਪ ਕੁਮਾਰ, ਸੁਧੀਰ ਕੁਮਾਰ, ਵਿਵੇਕ ਕੁਮਾਰ ਅਤੇ ਸਚਿਵ ਕੁਮਾਰ ਜੈਸਵਾਲ ਤੇ ਡਾ. ਜੀ.ਡੀ. ਗੁਪਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੰਸਥਾ ਵਿਚ ਪੜ੍ਹੇ ਵਿਦਿਆਰਥੀ ਦੇਸ਼ ਅਤੇ ਵਿਦੇਸ਼ ਵਿਚ ਨਾਮਣਾ ਖੱਟ ਰਹੇ ਹਨ | ਉਨ੍ਹਾਂ ਪਲੇਸਮੈਂਟ ਸੈੱਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਭਾਸ਼ਣ ਵਿਦਿਆਰਥੀਆਂ ਨੂੰ ਊਰਜਾ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਲਈ ਨਵੇਂ ਰਾਹ ਖੋਲ੍ਹਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਉਦਯੋਗ ਵਿਚ ਵੱਡੀ ਸਫਲਤਾ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ਵਿਦਿਆਰਥੀਆਂ ਨਾਲ ਇਕ ਇੰਟਰ ਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜੁਆਬ ਦਿੱਤੇ ਗਏ | ਸੰਸਥਾ ਵਲੋਂ ਸਾਬਕਾ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੀ ਕਾਰਵਾਈ ਰਾਮ ਕੁਮਾਰ