ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਪੁੰਨਿਆਂ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-04-2026

ਬਾਘਾ ਪੁਰਾਣਾ, 4 ਅਪ੍ਰੈਲ (ਟਿੰਕੂ ਕਾਠਪਾਲ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਪੁੰਨਿਆਂ ਦਾ ਦਿਹਾੜਾ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ | ਇਹ ਸਮਾਗਮ ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੇ ਉੱਦਮ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕਰਕੇ ਕਰਵਾਇਆ ਗਿਆ | ਸਵੇਰ ਤੋਂ ਹੀ ਸੰਗਤਾਂ ਦਾ ਅਸਥਾਨ 'ਤੇ ਆਉਣਾ ਜਾਰੀ ਰਿਹਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਰੋਵਰ ਵਿਚ ਇਸ਼ਨਾਨ ਕਰਕੇ ਆਪਣੇ ਜੀਵਨ ਨੂੰ ਸਫਲਾ ਬਣਾਇਆ | ਇਸ ਉਪਰੰਤ ਸੰਗਤਾਂ ਨੇ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਅੱਗੇ ਨਤਮਸਤਕ ਹੋ ਕੇ ਅਸੀਸ ਪ੍ਰਾਪਤ ਕੀਤੀ | ਗੁਰਦੁਆਰਾ ਸਾਹਿਬ ਵਿਚ ਸਜੇ ਦੀਵਾਨਾ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਹਾਜ਼ਰੀ ਭਰੀ | ਹਜ਼ੂਰੀ ਰਾਗੀ ਭਾਈ ਸੋਹਣ ਸਿੰਘ ਅਤੇ ਭਾਈ ਕਮਲਜੀਤ ਸਿੰਘ ਨੇ ਰੱਬੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਜਸਪਾਲ ਸਿੰਘ ਲੱਲਿਆਂ ਵਾਲਿਆਂ ਨੇ ਵੀ ਕੀਰਤਨ ਕਰਕੇ ਹਾਜ਼ਰੀ ਲਗਵਾਈ | ਸਮਾਗਮ ਦੌਰਾਨ ਸਟੇਜ ਦੀ ਸੇਵਾ ਦਰਸ਼ਨ ਸਿੰਘ ਡਰੋਲੀ ਭਾਈ ਵਲੋਂ ਸੁਚੱਜੇ ਢੰਗ ਨਾਲ ਨਿਭਾਈ ਗਈ | ਇਸ ਦੇ ਨਾਲ ਹੀ ਕਵੀਸ਼ਰੀ ਜਥਾ ਭਾਈ ਵੀਰ ਭਾਨ ਸਿੰਘ ਮੌੜ ਮਾਲਵਾ ਵਾਲਿਆਂ ਨੇ ਵੀ ਆਪਣੀ ਕਵੀਸ਼ਰੀ ਰਾਹੀਂ ਧਾਰਮਿਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪੇ੍ਰਰਨਾ ਦਿੰਦਿਆਂ ਕਿਹਾ ਕਿ ਮਨੁੱਖੀ ਜੀਵਨ ਬਹੁਤ ਹੀ ਕੀਮਤੀ ਹੈ ਅਤੇ ਇਸ ਨੂੰ ਸਤਿਸੰਗਤ ਵਿਚ ਬੈਠ ਕੇ ਸਫਲ ਬਣਾਇਆ ਜਾ ਸਕਦਾ ਹੈ | ਇਸ ਮੌਕੇ ਸਾਬਕਾ ਐਮ. ਐਲ. ਏ. ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਹਰਮੇਲ ਸਿੰਘ ਮੌੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ, ਜੱਗਾ ਸਿੰਘ ਸਾਬਕਾ ਸਰਪੰਚ ਚੰਦ ਪੁਰਾਣਾ, ਬਿੱਕਰ ਸਿੰਘ ਕੈਨੇਡਾ, ਤਰਲੋਚਨ ਸਿੰਘ, ਨਿਰਮਲ ਸਿੰਘ ਨਿੰਮਾ ਕਿਸਾਨ ਆਗੂ ਚੰਦ ਪੁਰਾਣਾ, ਬਿੱਲੂ ਸਿੰਘ, ਅਜਮੇਰ ਸਿੰਘ, ਨਛੱਤਰ ਸਿੰਘ, ਡਾ. ਅਵਤਾਰ ਸਿੰਘ, ਚਮਕੌਰ ਸਿੰਘ ਚੰਦ ਪੁਰਾਣਾ, ਧਰਮ ਸਿੰਘ ਕਾਲੇਕੇ, ਸੁੱਖਾ ਸਿੰਘ ਮੋਗਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਭੇਖਾ ਦੇ ਬੱਚਿਆ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ 'ਕੈਂਪਸ ਟੂ ਕਾਰਪੋਰੇਟ' ਵਿਸ਼ੇ 'ਤੇ ਗੈਸਟ ਲੈਕਚਰ ਕਰਵਾਇਆ <br/>
Ad Position 24
No active advertisement