ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਮੋਹਨ ਸਿੰਘ ਜੀਂਦੜਾ, ਸੂਬਾ ਆਗੂ ਹਰਨੇਕ ਸਿੰਘ ਫ਼ਤਿਹਗੜ੍ਹ, ਬਲਕਰਨ ਸਿੰਘ ਢਿੱਲੋਂ ਪ੍ਰੈੱਸ ਸਕੱਤਰ, ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ, ਸੂਬਾ ਆਗੂ ਇਕਬਾਲ ਸਿੰਘ ਗਲੋਟੀ, ਸੂਬਾ ਆਗੂ ਗੁਰਜੰਟ ਸਿੰਘ ਗਗੜਾ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਚੋਟੀਆਂ ਖ਼ੁਰਦ, ਪਿਸ਼ੋਰਾ ਸਿੰਘ ਬਲਾਕ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਵਿਚਾਰ ਚਰਚਾ ਕਰਦੇ ਹੋਏ ਬਲਾਕ ਪ੍ਰਧਾਨ ਜਸਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹਾਂ ਕਿਸਾਨ ਰੈਲੀ ਫ਼ਿਰੋਜ਼ਪੁਰ ਰੋਡ ਵਿੰਡਸਰ ਪੈਲੇਸ ਮੋਗਾ ਵਿਚ 10 ਅਪ੍ਰੈਲ ਨੂੰ ਹੋ ਰਹੀ ਹੈ ਜਿਸ ਵਿਚ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਤੋਂ ਇਲਾਵਾ ਰਾਸ਼ਟਰੀ ਆਗੂ ਯੁੱਧਵੀਰ, ਡਾ. ਪਿਆਰੇ ਲਾਲ ਗਰਗ, ਡਾ. ਅਮਰਦੀਪ ਸਿੰਘ ਚੀਮਾ, ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਸੰਬੋਧਨ ਕਰਨਗੇ ਤੇ ਇਸ ਰੈਲੀ ਦੌਰਾਨ ਵੱਡੀ ਗਿਣਤੀ ਕਿਸਾਨ ਆਗੂ ਪਹੁੰਚ ਰਹੇ ਹਨ | ਇਸ ਮੌਕੇ ਕੁਲਵੰਤ ਸਿੰਘ ਮੁੰਡੀ ਜਮਾਲ, ਮੇਜਰ ਸਿੰਘ ਸ਼ਾਹ ਵਾਲਾ, ਅਰਬੇਲ ਸਿੰਘ, ਆਤਮਾ ਸਿੰਘ, ਜਗਤਾਰ ਸਿੰਘ, ਚਮਕੌਰ ਸਿੰਘ ਗਗੜਾ, ਪ੍ਰਕਾਸ਼ ਸਿੰਘ, ਬਲਦੇਵ ਸਿੰਘ, ਬੂਟਾ ਸਿੰਘ, ਨਛੱਤਰ ਸਿੰਘ, ਰੇਸ਼ਮ ਸਿੰਘ, ਓਕਾਰ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ, ਬਰਾੜ ਸਿੰਘ, ਬਲਵੰਤ ਸਿੰਘ, ਟਹਿਲ ਸਿੰਘ, ਜਗਦੇਵ ਸਿੰਘ, ਜਗਸੀਰ ਸਿੰਘ, ਕਰਮਜੀਤ ਸਿੰਘ, ਨੰਬਰਦਾਰ ਅੰਮਿ੍ਤਪਾਲ ਸਿੰਘ ਤੇ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ |