ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ ਸਰਕਾਰ ਲੋਕਾਂ ਦੇ ਹੱਕਾਂ ਦੀ ਭਲਾਈ ਅਤੇ ਸੁਰੱਖਿਆ ਲਈ ਦਿ੍ੜ੍ਹਤਾ ਨਾਲ ਵਚਨਬੱਧ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ <br/>

Ad Position 21
No active advertisement
ਅਜੀਤ ਡੈਸਕ 05-04-2026
ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਤੇ ਵੱਡੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਅੱਜ ਇਕ ਇਤਿਹਾਸਕ ਕਦਮ ਚੁੱਕਿਆ | ਇਸ ਸਬੰਧ ਵਿਚ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਕਾਹਨ ਸਿੰਘ ਵਾਲਾ ਵਿਚ ਲਾਲ ਲਕੀਰ ਦੇ ਅੰਦਰ ਸਥਿਤ ਘਰਾਂ ਵਿਚ ਰਹਿ ਰਹੇ 131 ਪਰਿਵਾਰਾਂ ਨੂੰ ਮਾਲਕਾਨਾ ਹੱਕ ਸਰਟੀਫਿਕੇਟ ਵੰਡਣ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 131 ਪਰਿਵਾਰਾਂ ਨੂੰ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ | ਉਨ੍ਹਾਂ ਕਿਹਾ ਕਿ ਇਹ ਪਹਿਲ ਨਾ ਸਿਰਫ਼ ਲੋਕਾਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦੀ ਹੈ ਬਲਕਿ ਉਨ੍ਹਾਂ ਦੇ ਭਵਿੱਖ ਨੂੰ ਵੀ ਮਜ਼ਬੂਤ ਬਣਾਉਂਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਲਈ ਦਿ੍ੜ੍ਹਤਾ ਨਾਲ ਵਚਨਬੱਧ ਹੈ | ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਉਨ੍ਹਾਂ ਦੀ ਮੁਸ਼ਕਿਲ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਸਮਾਗਮ ਦੌਰਾਨ ਆਪਣੇ ਮਾਲਕੀ ਅਧਿਕਾਰ ਸਰਟੀਫਿਕੇਟ ਪ੍ਰਾਪਤ ਕਰਨ 'ਤੇ ਵਸਨੀਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਸਮਰੱਥ 3.0 ਅਧੀਨ ਸੈਲਫ ਨੌਮੀਨੇਟ ਕਰਨ ਵਾਲੇ ਸਕੂਲਾਂ ਨੂੰ ਕੀਤਾ ਗਿਆ ਸਨਮਾਨਿਤ <br/> ਅਗਲੀ ਖ਼ਬਰ ਐੱਸ.ਡੀ. ਮਾਡਲ ਸਕੂਲ ਮੋਗਾ ਦਾ ਸਾਲਾਨਾ ਨਤੀਜਾ ਐਲਾਨਿਆ <br/>
Ad Position 24
No active advertisement