ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਿਸ਼ਨ ਸਮਰੱਥ 3.0 ਅਧੀਨ ਸੈਲਫ ਨੌਮੀਨੇਟ ਕਰਨ ਵਾਲੇ ਸਕੂਲਾਂ ਨੂੰ ਕੀਤਾ ਗਿਆ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 05-04-2026
ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ ਵਿਚ ਗੁਣਾਤਮਿਕ ਸੁਧਾਰ ਲਿਆਉਣ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਚਲਾਏ ਮਿਸ਼ਨ ਸਮਰੱਥ 3.0 ਤਹਿਤ ਜ਼ਿਲ੍ਹਾ ਮੋਗਾ ਦੇ ਸੈਲਫ ਨੌਮੀਨੇਟ ਕਰਨ ਵਾਲੇ 64 ਸਕੂਲਾਂ ਵਿਚੋਂ ਬੱਚਿਆਂ ਦੇ ਸਿੱਖਣ ਪੱਧਰ ਦੇ ਆਧਾਰ 'ਤੇ 11 ਸਕੂਲਾਂ ਦੀ ਚੋਣ ਕੀਤੀ ਗਈ ਜਿਸ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਮੋਗਾ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਦੇ ਬੁਨਿਆਦੀ ਸਿੱਖਣ ਪੱਧਰ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਿਆਂ ਵਿਚ ਬੱਚਿਆਂ ਦੇ ਸਿੱਖਣ ਦੇ ਪੱਧਰ ਨੂੰ ਚੈਕ ਕੀਤਾ ਗਿਆ | ਇਸ ਕਾਰਗੁਜ਼ਾਰੀ ਦੀ ਲੜੀ ਤਹਿਤ ਜ਼ਿਲ੍ਹੇ ਦੇ ਗਿਆਰਾਂ ਸਕੂਲਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਮਿਸ਼ਨ ਦੇ ਮਾਪਦੰਡਾਂ 'ਤੇ ਖਰਾ ਉੱਤਰਦਿਆਂ ਸਭ ਤੋਂ ਬਿਹਤਰੀਨ ਨਤੀਜੇ ਪੇਸ਼ ਕੀਤੇ ਹਨ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਪ੍ਰਾਪਤੀ ਅਧਿਆਪਕਾਂ ਦੀ ਸਖ਼ਤ ਮਿਹਨਤ, ਵਿਭਾਗੀ ਤਾਲਮੇਲ ਅਤੇ ਵਿਦਿਆਰਥੀਆਂ ਦੇ ਸਿੱਖਣ ਪ੍ਰਤੀ ਉਤਸ਼ਾਹ ਦਾ ਸਿੱਟਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਮੁੱਖ ਤਰਜੀਹ ਹੈ ਅਤੇ ਮੋਗਾ ਜ਼ਿਲ੍ਹੇ ਦੇ ਇਨ੍ਹਾਂ ਸਕੂਲਾਂ ਦੀ ਪ੍ਰਾਪਤੀ ਬਾਕੀ ਸਕੂਲਾਂ ਲਈ ਵੀ ਇਕ ਪ੍ਰੇਰਨਾ ਸਰੋਤ ਬਣੇਗੀ | ਇਸ ਸਨਮਾਨ ਸਮਾਰੋਹ ਨੇ ਨਾ ਸਿਰਫ਼ ਜੇਤੂ ਸਕੂਲਾਂ ਦਾ ਮਨੋਬਲ ਵਧਾਇਆ ਹੈ, ਬਲਕਿ ਜ਼ਿਲ੍ਹੇ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇਕ ਨਵੀਂ ਊਰਜਾ ਦਾ ਸੰਚਾਰ ਵੀ ਕੀਤਾ ਹੈ | ਜ਼ਿਲ੍ਹਾ ਕੋਆਰਡੀਨੇਟਰ ਮੋਗਾ ਮਨਮੀਤ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮਿਸ਼ਨ ਸਮਰੱਥ ਸਰਕਾਰ ਦੀ ਇਕ ਬਹੁਤ ਚੰਗੀ ਅਤੇ ਉਸਾਰੂ ਪਹਿਲ ਕਦਮੀ ਹੈ ਜੋ ਆਪਣੇ ਟੀਚੇ ਦੇ ਸਿੱਖਣ ਪੱਧਰ ਤੋਂ ਪਿੱਛੇ ਰਹਿ ਰਹੇ ਵਿਦਿਆਰਥੀਆਂ ਉੱਪਰ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਨੂੰ ਪੜ੍ਹਨ ਅਤੇ ਲਿਖਣ ਵਿਚ ਸਮਰੱਥ ਕਰਦਾ ਹੈ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਦੇਵ ਸਿੰਘ, ਗੁਰਪ੍ਰੀਤ ਸਿੰਘ, ਕੰਚਨ ਬਾਲਾ, ਸੁਨੀਤਾ ਨਾਰੰਗ ਅਤੇ ਵਰਿੰਦਰ ਕੌਰ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਸੈਂਟਰ ਹੈੱਡ ਟੀਚਰ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਲਰਨਿੰਗ ਫ਼ੀਲਡ ਸਕੂਲ ਵਿਖੇ ਸਕੂਲ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸਕੂਲ ਪ੍ਰਬੰਧਨ, ਗੁਣਵੱਤਾ ਸਿੱਖਿਆ ਨਾਲ ਸੰਬੰਧਿਤ ਮੁੱਦ... ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਦੇ ਹੱਕਾਂ ਦੀ ਭਲਾਈ ਅਤੇ ਸੁਰੱਖਿਆ ਲਈ ਦਿ੍ੜ੍ਹਤਾ ਨਾਲ ਵਚਨਬੱਧ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ...
Ad Position 24
No active advertisement