16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਕੂਲਾਂ ਨੂੰ ਕੱਢੇ ਗਏ ਕਾਰਨ ਦੱਸੋ ਨੋਟਿਸਾਂ ਦਾ ਮਾਸਟਰ ਕੇਡਰ ਯੂਨੀਅਨ ਵਲੋਂ ਵਿਰੋਧ

Ad Position 21
repet_subhas-goyals [Copy P29]
ਅਜੀਤ ਡੈਸਕ 06-04-2026
ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਜਰਨਲ ਸਕੱਤਰ ਜਸਵੰਤ ਸਿੰਘ ਕੜਿਆਲ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਸਹਿਗਲ, ਮੀਤ ਪ੍ਰਧਾਨ ਨਵਦੀਪ ਬਾਜਵਾ, ਪ੍ਰੈੱਸ ਸਕੱਤਰ ਜਸਵਿੰਦਰ ਸਿੰਘ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਇੰਦਰਪਾਲ ਸਿੰਘ, ਗਗਨਦੀਪ ਸਿੰਘ ਸਟੇਟ ਕਮੇਟੀ ਮੈਂਬਰ, ਬਲਾਕ ਪ੍ਰਧਾਨ ਅਮਨਦੀਪ ਸਿੰਘ ਲੋਹਗੜ੍ਹ, ਨਿਰਮਲਜੀਤ ਸਿੰਘ, ਅਰੁਣ ਕੁਮਾਰ, ਬਲਰਾਜ ਕੋਕਰੀ, ਸੰਦੀਪ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਦੇ ਸਪੋਰਟਸ ਸ਼ਾਖਾ ਵਲੋਂ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰੋਜੈਕਟ ਅਧੀਨ ਬਲਾਕ ਲੈਵਲ ਕਰਾਟੇ 16 ਦਸੰਬਰ ਤੋਂ 19 ਦਸੰਬਰ ਨੂੰ ਹੋਏ ਮੁਕਾਬਲੇ 'ਚ ਭਾਗ ਨਾ ਲੈਣ 'ਤੇ ਮੋਗਾ ਜ਼ਿਲ੍ਹੇ ਦੇ 103 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਕੱਢਣ ਦੇ ਨਾਲ-ਨਾਲ ਗੰਭੀਰ ਦੋਸ਼ ਲਗਾਉਂਦੇ ਹੋਏ ਫ਼ੰਡ ਦੀ ਸਹੀ ਢੰਗ ਨਾਲ ਵਰਤੋਂ ਨਾ ਕਰਨ ਦਾ ਵੀ ਦੋਸ਼ ਮੜਿ੍ਹਆ ਹੈ | ਮਾਸਟਰ ਕੇਡਰ ਯੂਨੀਅਨ ਵਲੋਂ ਇਨ੍ਹਾਂ ਨੋਟਿਸਾਂ ਦਾ ਗੰਭੀਰ ਨੋਟਿਸ ਦੀ ਭਰਪੂਰ ਨਿੰਦਿਆ ਕੀਤੀ ਹੈ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਅਧਿਆਪਕਾਂ ਨੂੰ ਨੋਟਿਸ ਦੇ ਕੇ ਮਾਨਸਿਕ ਪ੍ਰੇਸ਼ਾਨੀ ਦੇਣ ਦੇ ਗੰਭੀਰ ਦੋਸ਼ ਲਗਾਏ ਹਨ | ਮਾਸਟਰ ਕੇਡਰ ਯੂਨੀਅਨ ਇਨ੍ਹਾਂ ਕਾਰਨ ਦੱਸੋ ਨੋਟਿਸਾਂ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਸਬੰਧੀ ਅੱਜ 6 ਅਪ੍ਰੈਲ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨਾਲ ਗੱਲਬਾਤ ਕੀਤੀ ਜਾਵੇਗੀ ਤੇ ਇਨ੍ਹਾਂ ਕਾਰਨ ਦੱਸੋ ਨੋਟਿਸਾਂ ਦਾ ਵਿਰੋਧ ਜਤਾਇਆ ਜਾਵੇਗਾ | ਇਸ ਸਮੇਂ ਲਖਬੀਰ ਸਿੰਘ, ਗੁਰਦੀਪ ਸਿੰਘ ਪੀਟਰ, ਰਜੇਸ਼ ਧੂੜਕੋਟ, ਛਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮਜ਼ਦੂਰਾਂ ਵਲੋਂ 10 ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ-ਖੋਸਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਮਸੀਤਾਂ 'ਚ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ <br/>
Ad Position 24