16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਹੁਜਨ ਸਮਾਜ ਪਾਰਟੀ ਵਲੋਂ ਨਿਹਾਲ ਸਿੰਘ ਵਾਲਾ ਵਿਖੇ 10 ਦੀ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 06-04-2026
ਨਿਹਾਲ ਸਿੰਘ ਵਾਲਾ, 5 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਨ 'ਤੇ 10 ਅਪ੍ਰੈਲ ਨੂੰ ਸੱਤਾ ਪ੍ਰਾਪਤੀ ਰੈਲੀ ਨਿਹਾਲ ਸਿੰਘ ਵਾਲਾ ਦੀ ਪੁਰਾਣੀ ਦਾਣਾ ਮੰਡੀ 'ਚ ਕਰਨ ਲਈ ਹਲਕਾ ਇੰਚਾਰਜ ਕੇਵਲ ਸਿੰਘ ਸੈਦੋਕੇ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂਆਂ ਸੰਤ ਰਾਮ ਮੱਲ੍ਹੀ ਜਨਰਲ ਸਕੱਤਰ ਪੰਜਾਬ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ, ਜ਼ਿਲ੍ਹਾ ਇੰਚਾਰਜ ਕੇਵਲ ਸਿੰਘ ਸੈਦੋਕੇ, ਜ਼ਿਲ੍ਹਾ ਸਕੱਤਰ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੂੰ ਸੂਬੇ ਦੀਆਂ ਦੂਸਰੀਆਂ ਪਾਰਟੀਆਂ ਵਲੋਂ ਆਪਣੇ ਵੋਟ ਬੈਂਕ ਲਈ ਹੀ ਵਰਤਿਆ ਹੈ, ਪਰ ਕਦੇ ਵੀ ਆਰਥਿਕ ਤੌਰ 'ਤੇ ਪੱਛੜੇ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਯਤਨ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਇਸ ਰੈਲੀ ਦੌਰਾਨ ਪਾਰਟੀ ਦੇ ਪੰਜਾਬ ਪੱਧਰ ਦੇ ਆਗੂ ਰਣਧੀਰ ਸਿੰਘ ਬੈਨੀਵਾਲ ਇੰਚਾਰਜ ਪੰਜਾਬ ਬਸਪਾ, ਡਾ. ਅਵਤਾਰ ਸਿੰਘ ਕਰੀਮਪੁਰੀ ਪੰਜਾਬ ਪ੍ਰਧਾਨ ਬਸਪਾ, ਡਾ. ਨਛੱਤਰਪਾਲ ਸਿੰਘ ਵਿਧਾਇਕ ਨਵਾਂ ਸ਼ਹਿਰ ਤੋਂ ਇਲਾਵਾ ਕੁਲਦੀਪ ਸਿੰਘ ਸਰਦੂਲਗੜ੍ਹ, ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਗੁਰਬਖ਼ਸ਼ ਸਿੰਘ ਚੌਹਾਨ ਜ਼ੋਨ ਬਠਿੰਡਾ ਪੱੁਜ ਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ | ਇਸ ਮੌਕੇ ਉਕਤ ਆਗੂਆਂ ਨੇ ਜ਼ਿਲ੍ਹਾ ਮੋਗਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਸਮਰਥਕਾਂ ਨੂੰ ਬਹੁਜਨ ਸਮਾਜ ਪਾਰਟੀ ਵਲੋਂ 10 ਅਪ੍ਰੈਲ ਨੂੰ ਨਿਹਾਲ ਸਿੰਘ ਵਾਲਾ ਦੀ ਪੁਰਾਣੀ ਦਾਣਾ ਮੰਡੀ 'ਚ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਕਾਨਫ਼ਰੰਸ 'ਚ ਭਾਰੀ ਗਿਣਤੀ 'ਚ ਪੁੱਜਣ ਦੀ ਅਪੀਲ ਕਰਦਿਆਂ ਇਸ ਰੈਲੀ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਬਲਵਿੰਦਰ ਸਿੰਘ, ਭਰਪੂਰ ਸਿੰਘ ਖੋਟੇ, ਦੇਵ ਸਿੰਘ ਘਾਲੀ, ਗੁਰਪ੍ਰੀਤ ਸਿੰਘ ਘੱਲ ਕਲਾਂ, ਪਿ੍ਥੀ ਸਿੰਘ ਹਲਕਾ ਪ੍ਰਧਾਨ ਧਰਮਕੋਟ, ਭਾਗ ਸਿੰਘ ਮਾਣੰੂਕੇ, ਮੰਦਰ ਸਿੰਘ ਮਾੜੀ, ਹਰਦੇਵ ਸਿੰਘ ਤਖਾਣਵੱਧ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਦੀ ਵਿਦਿਆਰਥਣ ਦੀ ਜਵਾਹਰ ਨਵੋਦਿਆ ਸਕੂਲ ਲਈ ਚੋਣ <br/> ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਹਨੂੰਮਾਨ ਜੈਅੰਤੀ ਮੌਕੇ ਮੰਦਰ 'ਚ ਟੇਕਿਆ ਮੱਥਾ <br/>
Ad Position 24