ਠੱਠੀ ਭਾਈ, 5 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਤੇ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਛੇਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਪ੍ਰਭਦੀਪ ਕੌਰ ਪੁੱਤਰੀ ਰਾਜਵਿੰਦਰ ਸਿੰਘ ਦੀ ਚੋਣ ਜਵਾਹਰ ਨਵੋਦਿਆ ਸਕੂਲ ਵਿਚ ਹੋਈ ਹੈ | ਪਿ੍ੰਸੀਪਲ ਗੁਰਸੇਵਕ ਸਿੰਘ ਚਾਨੀ ਨੇ ਕਿਹਾ ਕਿ ਇਸ ਉਪਲਬਧੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ ਤੇ ਮਾਪਿਆਂ 'ਚ ਵੀ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਸਕੂਲ ਸਮੂਹ ਸਟਾਫ਼ ਵਲੋਂ ਪ੍ਰਭਦੀਪ ਕੌਰ ਨੂੰ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ 'ਤੇ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਨੇ ਕਿਹਾ ਕਿ ਪ੍ਰਭਦੀਪ ਕੌਰ ਨੇ ਆਪਣੀ ਮਿਹਨਤ ਤੇ ਲਗਨ ਨਾਲ ਇਹ ਸਫ਼ਲਤਾ ਹਾਸਲ ਕੀਤੀ ਹੈ, ਜੋ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਹੈ | ਸਮੂਹ ਸਟਾਫ਼ ਵਲੋਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਇਹ ਹੋਣਹਾਰ ਬੱਚੀ ਭਵਿੱਖ ਵਿਚ ਹੋਰ ਤਰੱਕੀਆਂ ਕਰੇ ਤੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਹੋਰ ਉਚਾਈਆਂ 'ਤੇ ਲੈ ਕੇ ਜਾਵੇ | ਇਸ ਮੌਕੇ ਪਿ੍ੰਸੀਪਲ ਗੁਰਸੇਵਕ ਸਿੰਘ ਚਾਨੀ, ਚੇਅਰਮੈਨ ਅੰਗਰੇਜ਼ ਸਿੰਘ ਮੌੜ, ਜਰਨਲ ਸਕੱਤਰ ਗੁਰਨੈਬ ਸਿੰਘ ਅਕਾਲੀ, ਪ੍ਰਧਾਨ ਜਸਵਿੰਦਰ ਸਿੰਘ, ਜਸਕਰਨ ਸਿੰਘ, ਮੈਡਮ ਕਮਲਜੀਤ ਕੌਰ, ਅਵਤਾਰ ਸਿੰਘ ਸਾਹੋਕੇ, ਗੁਰਪ੍ਰੀਤ ਸਿੰਘ ਆਦਿ ਮੌਜੂਦ ਸੀ |