16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 06-04-2026
ਅਬੋਹਰ, 5 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਸਥਾਨਕ ਕਿੱਲਿ੍ਹਆਂਵਾਲੀ ਰੋਡ 'ਤੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆ ਰਿਹਾ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕੋਈ ਵਸਤੂ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ ਹੋਈ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰ ਤਾਂ ਹੀ ਡਾਟਾ ਆਨਲਾਈਨ ਕਰਨਗੀਆਂ ਜੇਕਰ ਸੂਬਾ ਸਰਕਾਰ ਸਮਾਰਟ ਫ਼ੋਨ ਦੇਵੇਗੀ–ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ... ਅਗਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪੁਲਿਸ ਨੇ 1158 ਸਹਾਇਕ ਪ੍ਰੋਫੈਸਰ ਫ਼ਰੰਟ ਦੇ ਆਗੂਆਂ ਨੂੰ ਥਾਣੇ ਡੱਕਿਆ ਭਰਾਤਰੀ ਜਥ...
Ad Position 24