ਨਿਹਾਲ ਸਿੰਘ ਵਾਲਾ, 5 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ਪੱਤੋ ਤੇ ਬਲਾਕ ਪ੍ਰਧਾਨ ਕੁਲਵੰਤ ਕੌਰ ਲੁਹਾਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਜੋ ਸਮਾਰਟ ਫ਼ੋਨ ਆਂਗਣਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ 'ਚ ਦੇਣ ਲਈ ਖ਼ਰੀਦੇ ਸਨ, ਉਹ ਫ਼ੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਮਹਿਕਮੇ ਨੂੰ ਦਿੱਤੇ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਜੋ 13 ਅਪ੍ਰੈਲ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ, ਉਸ 'ਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ, ਉਹ ਆਂਗਣਵਾੜੀ ਵਰਕਰ ਆਪਣੇ ਨਿੱਜੀ ਫੋਨਾਂ ਤੋਂ ਨਹੀਂ ਭਰਨਗੀਆਂ, ਜੇਕਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਦੇਵੇਗੀ ਜੋ ਪੋਸ਼ਣ ਅਭਿਆਨ ਦੇ ਅੰਡਰ ਉਨ੍ਹਾਂ ਲਈ ਖ਼ਰੀਦੇ ਗਏ ਹਨ, ਤਾਂ ਹੀ ਇਹ ਯੋਜਨਾ ਦੇ ਫਾਰਮ ਭਰੇ ਜਾਣਗੇ | ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਫਾਰਮਾਂ ਨੂੰ ਅੱਪਲੋਡ ਕਰਨ ਲਈ ਘੱਟੋ ਘੱਟ 100 ਰੁਪਏ ਪ੍ਰਤੀ ਫਾਰਮ ਆਂਗਣਵਾੜੀ ਵਰਕਰ ਨੂੰ ਦਿੱਤਾ ਜਾਵੇ |