ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੂੰ ਛੱਡ ਕੇ ਮੋਗਾ-2 ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਕਾਲੀਏ ਵਾਲਾ ਸਾਥੀਆਂ ਸਮੇਤ ਕਿਰਤੀ ਕਿਸਾਨ ਯੂਨੀਅਨ 'ਚ ਸ਼ਾਮਿਲ ਹੋਏ ਤੇ ਪਿੰਡ ਕਾਲੀਏ ਵਾਲਾ ਵਿਖੇ 11 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ ਗਈ | ਇਹ ਚੋਣ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸੂਬਾ ਜਰਨਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਇਸ ਮੌਕੇ ਬਲਾਕ ਪ੍ਰੈੱਸ ਸਕੱਤਰ ਤੀਰਥਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨਾਂ ਨੂੰ ਕਿਸਾਨ ਲਹਿਰ ਨੂੰ ਵੱਡੀ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨਿਰਮਲ ਸਿੰਘ ਕਾਲੀਏ ਵਾਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਦੇ ਅਹੁਦੇ ਨੂੰ ਛੱਡ ਕੇ ਕਿਰਤੀ ਕਿਸਾਨ ਯੂਨੀਅਨ ਵਿਚ ਸ਼ਾਮਿਲ ਹੋਏ | ਉਨ੍ਹਾਂ ਦੇ ਨਾਲ ਚਰਨਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਲੱਖੋਵਾਲ ਤੇ ਰਣਜੀਤ ਸਿੰਘ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਆਦਿ ਸ਼ਾਮਿਲ ਹੋਏ | ਇਸ ਮੌਕੇ ਇਕਾਈ ਪ੍ਰਧਾਨ ਗੁਰਮੀਤ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਖ਼ਜ਼ਾਨਚੀ ਜਗਜੀਤ ਸਿੰਘ, ਸਕੱਤਰ ਬਵਿੰਦਰ ਸਿੰਘ, ਪ੍ਰੈੱਸ ਸਕੱਤਰ ਭੁਪਿੰਦਰ ਸਿੰਘ, ਚਮਕੌਰ ਸਿੰਘ, ਪ੍ਰੇਮ ਸਿੰਘ, ਅਮਰਜੀਤ ਸਿੰਘ ਦੀ ਅਹੁਦੇਦਾਰਾਂ ਵਜੋਂ ਚੋਣ ਹੋਈ ਤੇ ਬਾਕੀਆਂ ਦੀ ਮੈਂਬਰਾਂ ਵਜੋਂ ਚੋਣ ਕੀਤੀ ਗਈ |