ਬਾਘਾ ਪੁਰਾਣਾ, 5 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ 'ਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਚੱਲ ਰਹੀ ਹਨੇਰੀ ਅਤੇ ਮੀਂਹ ਗੜੇਮਾਰੀ ਕਾਰਨ ਪੱਕੀ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਨੁਕਸਾਨ ਦਾ ਮਾਨ ਸਰਕਾਰ ਮੁਆਵਜ਼ਾ ਦੇਵੇ | ਇਸ ਮੌਕੇ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ ਜ਼ਿਲ੍ਹਾ ਸਲਾਹਕਾਰ ਨਿਰਮਲ ਸਿੰਘ ਕਾਲੇਕੇ, ਜਸਵੀਰ ਸਿੰਘ ਮਾਹਲਾ, ਹਰਜਿੰਦਰ ਸਿੰਘ ਘੋਲੀਆ, ਤਰਲੋਚਨ ਸਿੰਘ ਕਾਲੇਕੇ, ਬਲਵਿੰਦਰ ਸਿੰਘ ਪੱਪੂ ਰੋਡੇ, ਦਰਸ਼ਨ ਸਿੰਘ ਸੇਖਾ ਸੀਨੀਅਰ ਮੀਤ ਪ੍ਰਧਾਨ ਬਲਾਕ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਆ ਰਹੀ ਫ਼ਸਲ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਢੁਕਵੇਂ ਪ੍ਰਬੰਧ ਨਜ਼ਰ ਨਹੀ ਆ ਰਹੇ ਅਤੇ ਚੰਗੇ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ | ਇਸ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਬਲਾਕ ਸਕੱਤਰ ਲਖਵੀਰ ਸਿੰਘ ਕੋਮਲ ਨੇ ਨਿਭਾਈ | ਇਸ ਮੌਕੇ ਤਾਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ, ਗੁਰਮੋਹਨ ਸਿੰਘ, ਸੇਵਾ ਸਿੰਘ ਰੋਡੇ, ਮੋਹਣ ਸਿੰਘ, ਬਲਜੀਤ ਸਿੰਘ, ਦਲਜੀਤ ਸਿੰਘ, ਅਜਮੇਰ ਸਿੰਘ, ਜੁਗਿੰਦਰ ਸਿੰਘ, ਨਾਇਬ ਸਿੰਘ ਚੰਨੂਵਾਲਾ, ਦਰਸ਼ਨ ਸਿੰਘ, ਸੁਰਿੰਦਰ ਸਿੰਘ, ਜੁਗਰਾਜ ਸਿੰਘ, ਸੁਖਮੰਦਰ ਸਿੰਘ, ਗੁਰਚਰਨ ਸਿੰਘ, ਗੁਰਸੇਵਕ ਸਿੰਘ ਮੱਲਕੇ, ਗੁਰਦੀਪ ਸਿੰਘ ਜਟਾਣਾ ਭਲੂਰ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਸਮਾਧ ਭਾਈ,ਗੁਰਿੰਦਰ ਸਿੰਘ, ਜਸਵੀਰ ਸਿੰਘ, ਪਲਵਿੰਦਰ ਸਿੰਘ ਆਲਮਵਾਲਾ, ਲਾਇਕ ਸਿੰਘ, ਸਾਹਿਬਦੀਪ ਸਿੰਘ, ਤੇਜਾ ਸਿੰਘ ਖ਼ਾਲਸਾ, ਹਰਜਿੰਦਰ ਸਿੰਘ, ਜੈਲਾ ਸਿੰਘ ਸੁਖਾਨੰਦ, ਮਨਪ੍ਰੀਤ ਸਿੰਘ ਘੋਲੀਆ ਆਦਿ ਕਿਸਾਨਾਂ ਨੇ ਪਿ੍ੰਸੀਪਲ ਗੁਰਦੇਵ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ |