17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ ਕੋ-ਐਜੂਕੇਸ਼ਨ ਸਕੂਲ 'ਚ 11ਵੀਂ ਸ਼੍ਰੇਣੀ ਦੇ ਦਾਖ਼ਲੇ ਲਈ ਵੱਖ-ਵੱਖ ਸਕੂਲਾਂ ਦੇ 9 ਬੱਚਿਆਂ ਨੇ ਪ੍ਰਾਪਤ ਕੀਤੀ ਸਕਾਲਰਸ਼ਿਪ

Ad Position 21
No active advertisement
ਪੰਜਾਬ ਕੋ ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਵਿਖੇ ਸਕਾਲਰਸ਼ਿਪ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਚੈੱਕ ਤੇ ਸਨਮਾਨ ਚਿੰਨ੍ਹ ਦਿੰਦੇ ਹੋਏ ਪਿ੍ੰ: ਸੰਦੀਪ ਮਹਿਤਾ, ਐਡਵੋਕੇਟ ਰਾਜਾ ਸਿੰਘ ਅਤੇ ਹੋਰ ਪ੍ਰਬੰਧਕ ਤੇ ਅਧਿਆਪਕ | ਤਸਵੀਰ : ਮਾਣੂੰਕੇ <br/> 06-04-2026
ਬਾਘਾ ਪੁਰਾਣਾ, 5 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ, ਜੋ ਸੰਸਥਾ ਦੇ ਬਾਨੀ ਸਵ: ਪਿ੍ੰਸੀ: ਗੁਰਦੇਵ ਸਿੰਘ ਦੇ ਅਸ਼ੀਰਵਾਦ ਸਦਕਾ ਤੇ ਪਿ੍ੰਸੀ: ਸੰਦੀਪ ਮਹਿਤਾ ਦੀ ਸੁਚੱਜੀ ਤੇ ਯੋਗ ਅਗਵਾਈ 'ਚ ਗਿਆਰ੍ਹਵੀਂ ਸ਼੍ਰੇਣੀ ਦੇ ਦਾਖ਼ਲੇ ਲਈ ਸਕਾਲਰਸ਼ਿਪ ਟੈੱਸਟ ਦਾ ਆਯੋਜਨ ਕੀਤਾ ਗਿਆ ਜਿਸ 'ਚ ਵੱਖ-ਵੱਖ ਸਕੂਲਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਡਾਇ: ਤੇ ਪਿ੍ੰਸੀ: ਸੰਦੀਪ ਮਹਿਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਗਿਆਰ੍ਹਵੀਂ ਸ਼੍ਰੇਣੀ ਵਿਚ ਕਿਹੜੇ ਵਿਸ਼ੇ ਚੁਣ ਸਕਦੇ ਹਨ ਅਤੇ ਭਵਿੱਖ ਲਈ ਇਹ ਵਿਸ਼ੇ ਉਨ੍ਹਾਂ ਲਈ ਕਿਵੇਂ ਲਾਭਦਾਇਕ ਹੋ ਸਕਦੇ ਹਨ | ਇਸ ਤੋਂ ਇਲਾਵਾ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਈ. ਆਈ. ਟੀ., ਜੇ. ਈ. ਈ. ਐਨ. ਡੀ. ਏ. ਨੀਟ, ਬੀ. ਐਸ. ਸੀ. ਆਦਿ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ | ਜਿਸ ਲਈ ਯੋਗ ਅਤੇ ਤਜਰਬੇਕਾਰ ਅਧਿਆਪਕ ਉਪਲਬਧ ਕਰਵਾਏ ਜਾਣਗੇ | ਇਸ ਮੌਕੇ ਸੰਦੀਪ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਐਡਵੋਕੇਟ ਰਾਜਾ ਸਿੰਘ, ਪਿ੍ੰਸੀ: ਪਰਮਿੰਦਰ ਕੌਰ, ਸੁਧਾ ਮਹਿਤਾ, ਖੁਸ਼ਪ੍ਰੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ, ਇਕ ਜ਼ਖਮੀ <br/> ਅਗਲੀ ਖ਼ਬਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਿਆਂ 'ਚ ਭਾਰੀ ਛੋਟ <br/>
Ad Position 24