ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਤਰਨਜੀਤ ਸਿੰਘ ਕੋਟ ਈਸੇ ਖਾਂ ਨੇ ਦੱਸਿਆ ਕਿ ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਵਲੋਂ ਹਰੇਕ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਨਾ ਦਿਵਸ ਤੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਨੁੱਖੀ ਅਧਿਕਾਰ ਚੇਤਨਾ ਸਮਾਗਮ ਫ਼ਰੰਟ ਦੇ ਰਾਸ਼ਟਰੀ ਚੇਅਰਮੈਨ ਤੇਜਿੰਦਰਪਾਲ ਸਿੰਘ ਚੀਮਾ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਨਿਰਮਲ ਕੁਟੀਆ ਧਰਮਕੋਟ ਨੇੜੇ ਬਾਬਾ ਗੈਂਦੀ ਰਾਮ ਅਸਥਾਨ 'ਤੇ ਕਰਵਾਇਆ ਜਾ ਰਿਹਾ ਹੈ, ਜਿਸ 'ਚ ਮਾਲਵੇ ਦੇ ਸਮੂਹ ਸੰਤ ਮਹਾਂਪੁਰਸ਼ ਪੁੱਜ ਰਹੇ ਹਨ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਤੋਂ ਬਾਅਦ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਸਬੰਧ 'ਚ ਵੱਖ-ਵੱਖ ਬੁਲਾਰੇ ਤੇ ਸਿੱਖ ਬੁੱਧੀਜੀਵੀ ਆਪੋ ਆਪਣੇ ਵਿਚਾਰ ਪੇਸ਼ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |