27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-04-2026
ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਆਗੂ ਡਾ. ਗੁਰਮੇਲ ਸਿੰਘ ਮਾਛੀਕੇ, ਜ਼ਿਲ੍ਹਾ ਆਗੂ ਡਾ. ਭਗਵੰਤ ਸਿੰਘ ਦੁੱਨੇਕੇ, ਬਲਾਕ ਚੇਅਰਮੈਨ ਡਾ. ਲਖਵਿੰਦਰ ਸਿੰਘ, ਸਕੱਤਰ ਡਾ. ਬੋਹੜ ਸਿੰਘ, ਕੈਸ਼ੀਅਰ ਡਾ. ਸਾਹਿਬ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਡਾਕਟਰ ਸਾਥੀ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਆਪਣੇ ਚੋਣ ਵਾਅਦੇ ਮੁਤਾਬਿਕ ਜੇਕਰ ਮੌਜੂਦਾ ਸਰਕਾਰ ਨੇ ਸਾਡੀ ਮੰਗ ਦਾ ਕੋਈ ਹੱਲ ਨਾ ਕੀਤਾ ਤਾਂ ਸਰਕਾਰ ਖ਼ਿਲਾਫ਼ ਤੇਜ ਸੰਘਰਸ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਡਾ. ਗੋਬਿੰਦ ਸਿੰਘ, ਡਾ. ਅਮਨਦੀਪ ਸਿੰਘ, ਡਾ. ਰਣਜੀਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ | ਸੂਬਾ ਆਗੂ ਡਾ. ਗੁਰਮੇਲ ਸਿੰਘ ਮਾਛੀਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਲੰਬੇ ਸਮੇਂ ਤੋਂ ਅਸੀਂ ਆਪਣੀਆਂ ਮੰਗਾਂ ਸਰਕਾਰ ਤੋਂ ਪੂਰੀਆਂ ਕਰਵਾਉਣ ਲਈ ਸੰਘਰਸ਼ ਕਰ ਰਹੇ ਹਾਂ ਪਰ ਅਜੇ ਤੱਕ ਸਾਡਾ ਕਿਸੇ ਵੀ ਸਰਕਾਰ ਨੇ ਕੋਈ ਪੱਕਾ ਹੱਲ ਨਹੀਂ ਕੀਤਾ | ਇਸ ਮੌਕੇ ਦਿੱਲੀ ਹਾਰਟ ਹਸਪਤਾਲ ਤੋਂ ਡਾਕਟਰਾਂ ਦੀ ਟੀਮ ਮੀਟਿੰਗ ਵਿਚ ਸ਼ਾਮਿਲ ਹੋਈ | ਡਾ. ਪਰਾਂਜਲੀ ਬਤਰਾ ਜੋ ਕਿ ਨਿਊਰੋਜਿਸਟ ਹਨ, ਉਨ੍ਹਾਂ ਨੇ ਦਿਮਾਗ਼ ਦੀਆਂ ਵੱਖ-ਵੱਖ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਡਾ. ਧਰਮਪਾਲ ਜੋਸ਼ੀ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਮਹਿੰਦਰਪਾਲ, ਡਾ. ਗੁਰਜੰਟ ਸਿੰਘ, ਡਾ. ਸੁਖਦੇਵ ਸਿੰਘ, ਡਾ. ਨਛੱਤਰ ਸਿੰਘ, ਡਾ. ਗੁਰਪਾਲ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਗੁਰਮੀਤ ਸਿੰਘ, ਡਾ. ਗੁਰਤੇਜ ਸਿੰਘ, ਡਾ. ਰਜਿੰਦਰ ਸਿੰਘ, ਡਾ. ਮਨਦੀਪ ਸਿੰਘ, ਡਾ. ਕਰਤਾਰ ਸਿੰਘ, ਡਾ. ਕਿਸ਼ਨ, ਡਾ. ਗਮਦੂਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਬਲਦੇਵ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਸਰਬਜੀਤ ਕੌਰ, ਡਾ. ਗੁਰਪ੍ਰੀਤ ਕੌਰ, ਡਾ. ਵੀਰਪਾਲ ਕੌਰ, ਡਾ. ਕੁਲਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਊਾਟ ਸੀਜ਼ਰ ਮੈਟੀ ਦੀਂ ਬਰਸੀ ਨੂੰ ਸਮਰਪਿਤ ਇਲੈਕਟ੍ਰੋਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਵਲੋਂ ਖ਼ੂਨਦਾ... ਅਗਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਮਨੁੱਖੀ ਅਧਿਕਾਰ ਚੇਤਨਾ ਸਮਾਗਮ 15 ਨੂੰ <br/>
Ad Position 24