27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਗਨੀਵੀਰ ਆਰਮੀ ਭਰਤੀ ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 10 ਤੱਕ

Ad Position 21
No active advertisement
ਅਜੀਤ ਡੈਸਕ 07-04-2026
ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ 1 ਜੂਨ 2026 ਨੂੰ ਹੋਣ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਲਿਖਤੀ ਪੇਪਰ ਜੂਨ 2026 ਨੂੰ ਹੋਣਾ ਹੈ ਜਿਸ ਦੀ ਤਿਆਰੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਲਿਖਤੀ ਪੇਪਰ ਦੀ ਆਨਲਾਈਨ ਰਜਿਸਟ੍ਰੇਸ਼ਨ 10 ਅਪ੍ਰੈਲ 2026 ਤੱਕ ਕਰਵਾਈ ਜਾ ਸਕਦੀ ਹੈ | ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਤੇ ਫ਼ਰੀਦਕੋਟ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫ਼ੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ | ਕੈਂਪ 'ਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫ਼ੋਟੋ ਸਟੇਟ ਕਾਪੀ ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਤੇ ਬੈਂਕ ਖਾਤੇ ਦੀ ਫ਼ੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਤੇ ਦੋ ਪਾਸਪੋਰਟ ਸਾਈਜ਼ ਦੀ ਫ਼ੋਟੋ, ਇਕ ਕਾਪੀ, ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਕੈਂਪ 'ਚ ਆਉਣ ਦਾ ਸਮਾਂ ਸਵੇਰੇ 9 ਵਜੇ ਹੈ | ਯੁਵਕ ਦੀ ਉਮਰ ਸਾਢੇ 17 ਤੋਂ ਸਾਲ ਤੋਂ 22 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਤੇ ਕੱਦ 5 ਫੁੱਟ 7 ਇੰਚ ਹੋਵੇ | ਯੁਵਕ ਘੱਟੋ-ਘੱਟ 10ਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 12ਵੀਂ ਪਾਸ ਹੋਵੇ | ਕੈਂਪ 'ਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੰਤ ਰੌਲੀ ਵਾਲਿਆਂ ਦੇ ਧਰਮ ਪ੍ਰਚਾਰ ਤੇ ਸਮਾਜ ਸੇਵਾ ਕਾਰਜ ਸ਼ਲਾਘਾਯੋਗ-ਜਥੇ: ਬਾਬਾ ਟੇਕ ਸਿੰਘ ਧਨੌਲਾ <br/> ਅਗਲੀ ਖ਼ਬਰ ਭਗਤ ਧੰਨਾ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਤੇ ਦਸਤਾਰ ਮੁਕਾਬਲੇ 13 ਨੂੰ <br/>
Ad Position 24