ਨੱਥੂਵਾਲਾ ਗਰਬੀ, 6 ਅਪ੍ਰੈਲ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਲੰਘੀ 1 ਅਪ੍ਰੈਲ ਤੋਂ ਪੰਜਾਬ ਵਿਚ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਨੂੰ ਮੁੱਖ ਰੱਖਦਿਆਂ ਹੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਵਲੋਂ ਸੈਕਟਰੀ ਹਰਜੀਤ ਸਿੰਘ ਖਹਿਰਾ ਤੇ ਮੰਡੀ ਸੁਪਰਵਾਈਜ਼ਰ ਅੰਮਿ੍ਤਪਾਲ ਸਿੰਘ ਵਲੋਂ ਦਾਣਾ ਮੰਡੀਆਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਲੰਗੇਆਣਾ ਤੇ ਹੋਰ ਮੰਡੀਆਂ ਦੀ ਸਫ਼ਾਈ ਕਰਵਾਈ ਗਈ ਹੈ | ਇਨ੍ਹਾਂ ਮੰਡੀਆਂ 'ਚ ਬਿਜਲੀ ਦਾ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਵੀ ਕਰਵਾਇਆ ਜਾਵੇਗਾ ਤਾਂ ਕਿ ਆਪਣੀ ਫ਼ਸਲ ਲੈ ਕੇ ਆਉਂਦੇ ਸਮੇਂ ਕਿਸਾਨ ਵੀਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ |