27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ 'ਤੇ ਪਾਬੰਦੀ <br/>

Ad Position 21
No active advertisement
ਅਜੀਤ ਡੈਸਕ 07-04-2026
ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ. ਐਨ. ਐਸ. ਐਸ.) 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ 'ਤੇ ਅੰਸ਼ਿਕ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਇਹ ਪਾਬੰਦੀ ਆਦੇਸ਼ 6 ਜੂਨ 2026 ਤੱਕ ਲਾਗੂ ਰਹਿਣਗੇ | ਸਾਗਰ ਸੇਤੀਆ ਨੇ ਦੱਸਿਆ ਕਿ ਪਰੇਗਾਬਲਿਨ ਦਾ ਕੈਪਸੂਲ ਜਾਂ ਗੋਲੀ ਜੇ ਕੋਈ ਡਾਕਟਰ ਕਿਸੇ ਮਰੀਜ਼ ਨੂੰ ਲਿਖਦਾ ਹੈ ਤਾਂ ਸਬੰਧਿਤ ਮੈਡੀਕਲ ਸਟੋਰ ਵਲੋਂ ਉਹ ਦਵਾਈ ਸਿਰਫ਼ ਓਨੇ ਹੀ ਦਿਨਾਂ ਲਈ ਦਿੱਤੀ ਜਾਵੇਗੀ ਜਿੰਨੀ ਡਾਕਟਰ ਦੁਆਰਾ ਪਰਚੀ 'ਤੇ ਲਿਖੀ ਗਈ ਹੈ ਤੇ ਉਸ ਦੀ ਪਰਚੀ ਉੱਪਰ ਇਸ ਸਬੰਧੀ ਸਟੈਂਪ ਵੀ ਲਗਾਈ ਜਾਵੇ ਤੇ ਉਹ ਪਰਚੀ ਸਿਰਫ਼ 7 ਦਿਨ ਲਈ ਹੀ ਵੈਧ ਹੋਵੇਗੀ | ਉਨ੍ਹਾਂ ਡਾਕਟਰਾਂ ਨੂੰ ਵੀ ਸੁਝਾਅ ਦਿੱਤਾ ਜਿੱਥੇ ਬਹੁਤ ਜ਼ਰੂਰੀ ਹੋਵੇ, ਉੱਥੇ ਹੀ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਮਰੀਜ਼ ਨੂੰ ਲਿਖੀ ਜਾਵੇ ਤੇ ਇਸ ਦਾ ਰਿਕਾਰਡ ਰੱਖਿਆ ਜਾਵੇ | ਬਿਨ੍ਹਾਂ ਰਿਕਾਰਡ ਤੋਂ ਇਸ ਦੀ ਸੇਲ ਪਰਚੇਜ ਉੱਪਰ ਪੂਰਨ ਤੌਰ 'ਤੇ ਪਾਬੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਪੰਥਕ ਸਰਕਾਰ ਬਣਾਉਣ ਲਈ ਯੂਨਾਈਟਿਡ ਅਕਾਲੀ ਦਲ ਦਾ ਬਿਗਲ <br/> ਅਗਲੀ ਖ਼ਬਰ ਡਿਪਲੋਮਾ ਇਨ ਐਗਰੀਕਲਚਰ ਐਕਸਟੈਨਸ਼ਨ ਸਰਵਿਸਿਜ਼ ਫ਼ਾਰ ਇਨਪੁੱਟ ਡੀਲਰਜ਼ ਦੇ ਤੀਸਰੇ ਬੈਚ ਲਈ 15 ਤੱਕ ਬਿਨੈ ਪੱਤਰਾਂ ਦੀ ਮੰਗ...
Ad Position 24