27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਵਿਚ ਪੰਥਕ ਸਰਕਾਰ ਬਣਾਉਣ ਲਈ ਯੂਨਾਈਟਿਡ ਅਕਾਲੀ ਦਲ ਦਾ ਬਿਗਲ <br/>

Ad Position 21
No active advertisement
ਅਜੀਤ ਡੈਸਕ 07-04-2026
ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ)-ਯੂਨਾਈਟਿਡ ਅਕਾਲੀ ਦਲ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਹਲਕਾ ਮੋਗਾ ਦੇ ਸਰਗਰਮ ਵਰਕਰਾਂ ਦੀ ਅਹਿਮ ਮੀਟਿੰਗ 8 ਅਪ੍ਰੈਲ ਬੁੱਧਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਮਾਤਾ ਦਮੋਦਰੀ ਸਾਹਿਬ ਪਿੰਡ ਡਰੋਲੀ ਭਾਈ ਵਿਖੇ ਕਰਵਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਯੂਨਾਈਟਿਡ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਦੱਸਿਆ ਕਿ ਇਹ ਮੀਟਿੰਗ ਪਾਰਟੀ ਲਈ ਬਹੁਤ ਮਹੱਤਵਪੂਰਨ ਹੋਵੇਗੀ, ਜਿਸ 'ਚ ਮੋਗਾ ਹਲਕੇ ਦੀ ਚੋਣ ਤਿਆਰੀ ਮਜ਼ਬੂਤੀ ਤੇ ਆਉਣ ਵਾਲੀਆਂ ਚੁਣੌਤੀਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਜਿਵੇਂ ਕਿ ਮੀਤ ਪ੍ਰਧਾਨ ਜਥੇਦਾਰ ਆਤਮਾ ਸਿੰਘ ਵੱਡਾਘਰ, ਜ਼ਿਲ੍ਹਾ ਪ੍ਰਧਾਨ ਕਰੋੜ ਸਿੰਘ ਤਲਵੰਡੀ ਭੰਗੇਰੀਆ, ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਅਜੀਤ ਸਿੰਘ ਕੋਰੇਵਾਲਾ, ਸਰਪੰਚ ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਭਾਈ ਗੁਰਲਾਲ ਸਿੰਘ ਧਰਮਕੋਟ, ਭਾਈ ਭੁਪਿੰਦਰ ਸਿੰਘ ਵੜੈਚ ਅਤੇ ਭਾਈ ਭੁਪਿੰਦਰ ਸਿੰਘ ਈ.ਟੀ.ਓ. ਮੋਗਾ ਵਰਕਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ | ਇਸ ਤੋਂ ਇਲਾਵਾ ਹਲਕੇ ਤੋਂ ਯੋਗ ਤੇ ਜੇਤੂ ਉਮੀਦਵਾਰ ਦੇ ਨਾਵਾਂ 'ਤੇ ਵੀ ਗੰਭੀਰ ਚਰਚਾ ਕੀਤੀ ਜਾਵੇਗੀ | ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਯੂਨਾਈਟਿਡ ਅਕਾਲੀ ਦਲ ਪੰਜਾਬ 'ਚ ਸੱਚੀ ਪੰਥਕ ਤੇ ਲੋਕ-ਹਿਤੈਸ਼ੀ ਸਰਕਾਰ ਬਣਾਉਣ ਲਈ ਵਚਨਬੱਧ ਹੈ | ਅਸੀਂ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਕੇ 2027 ਦੀਆਂ ਚੋਣਾਂ 'ਚ ਮਜ਼ਬੂਤ ਦਾਅਵੇਦਾਰੀ ਪੇਸ਼ ਕਰਾਂਗੇ | ਮੀਟਿੰਗ 'ਚ ਜਥੇਦਾਰ ਪਰਮਜੀਤ ਸਿੰਘ ਧੱਲੇਕੇ, ਭਾਈ ਹਰਪ੍ਰੀਤ ਸਿੰਘ ਧੱਲੇਕੇ ਜ਼ਿਲ੍ਹਾ ਪ੍ਰੈੱਸ ਸਕੱਤਰ, ਜਥੇਦਾਰ ਕੁਲਵੰਤ ਸਿੰਘ ਡਰੋਲੀ ਭਾਈ, ਜਥੇਦਾਰ ਕਰਮਜੀਤ ਸਿੰਘ ਡਰੋਲੀ ਭਾਈ, ਜਥੇਦਾਰ ਬਲਵਿੰਦਰ ਸਿੰਘ ਡਰੋਲੀ ਭਾਈ, ਜਥੇਦਾਰ ਤਰਸੇਮ ਸਿੰਘ ਸਲੀਣਾ, ਗਿਆਨੀ ਭੁਪਿੰਦਰ ਸਿੰਘ ਮੋਗਾ, ਜਥੇਦਾਰ ਹਰਦੇਵ ਸਿੰਘ ਚੋਟੀਆਂ, ਭਾਈ ਵਕੀਲ ਸਿੰਘ ਕਾਲੀਏ ਵਾਲਾ, ਭਾਈ ਗੁਰਬਚਨ ਸਿੰਘ ਕਾਲੀਏ ਵਾਲਾ, ਜਗਜੀਤ ਸਿੰਘ ਬਘੇਲੇ ਵਾਲਾ, ਜਥੇਦਾਰ ਮਲਕੀਤ ਸਿੰਘ ਸੋਸਣ, ਜਥੇਦਾਰ ਜੁਗਰਾਜ ਸਿੰਘ ਸੋਸਣ, ਭਾਈ ਬੂਟਾ ਸਿੰਘ ਚੜਿੱਕ ਅਤੇ ਜਥੇਦਾਰ ਤੇਜ ਸਿੰਘ ਖੁਖਰਾਣਾ ਆਦਿ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ 10 ਨੂੰ ਹੈੱਡ ਆਫ਼ਿਸ ਪਟਿਆਲਾ ਦੇ ਗੇਟ ਘੇਰਨ ਲਈ ਕੀਤੀ ਚੇਤਨਾ ਕਨਵੈਨਸ਼ਨ <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ 'ਤੇ ਪਾਬੰਦੀ <br/>
Ad Position 24