27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਿਵਲ ਸਰਜਨ ਮੋਗਾ ਨੇ ਮੋਬਾਈਲ ਮੈਡੀਕਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ <br/>

Ad Position 21
No active advertisement
ਅਜੀਤ ਡੈਸਕ 07-04-2026
ਮੋਗਾ, 6 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਮੋਗਾ 'ਚ ਸਿਹਤ ਸੇਵਾਵਾਂ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਉਣ ਲਈ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਤੇ ਸਮਾਈਲ ਫ਼ਾਉਂਡੇਸ਼ਨ ਵਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ ਮੋਗਾ ਦੇ ਅਧੀਨ ਖੇਤਰ ਦੇ 12 ਪਿੰਡਾਂ ਵਿਚ 1 ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਮਹੱਤਵਪੂਰਨ ਪਹਿਲ ਦੂਰ-ਦਰਾਜ਼ ਇਲਾਕਿਆਂ 'ਚ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਮਦਦਗਾਰ ਸਾਬਤ ਹੋਵੇਗੀ | ਇਸ ਸਬੰਧੀ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਸ ਮੋਬਾਈਲ ਮੈਡੀਕਲ ਯੂਨਿਟ ਰਾਹੀਂ ਪਿੰਡਾਂ 'ਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਇਲਾਜ ਤੇ ਸਿਹਤ ਸਬੰਧੀ ਸਲਾਹ ਮਿਲੇਗੀ, ਜਿਸ ਨਾਲ ਸਿਹਤ ਸਹੂਲਤਾਂ ਦੀ ਪਹੁੰਚ ਹੋਰ ਵੀ ਆਸਾਨ ਬਣੇਗੀ | ਇਸ ਮੌਕੇ ਡਾ. ਜਯੋਤੀ ਏ.ਸੀ.ਐਸ. ਨੇ ਕਿਹਾ ਕਿ ਮੈਡੀਕਲ ਮੋਬਾਈਲ ਵੈਨ 'ਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ ਤੇ ਪੂਰਾ ਸਟਾਫ਼ ਹੈ | ਉਨ੍ਹਾਂ ਇਸ ਮੌਕੇ ਮੋਬਾਈਲ ਮੈਡੀਕਲ ਵੈਨ ਲਈ ਐਚ. ਡੀ.ਐਫ.ਸੀ. ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਸਮਾਈਲ ਫ਼ਾਉਂਡੇਸ਼ਨ ਦੇ ਸੀ.ਐਚ.ਓ. ਆਂਚਲ ਠਾਕੁਰ ਤੇ ਹਰਜੀਤ ਕੌਰ, ਹਰਪ੍ਰੀਤ ਕੌਰ ਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ <br/> ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਘਿਰਾਓ ਕਰਕੇ ਨੋਟਿਸ ਕਰਵਾਏ ਵਾਪਸ
Ad Position 24