27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੇਂਡੂ ਮਜ਼ਦੂਰ ਯੂਨੀਅਨ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ <br/>

Ad Position 21
No active advertisement
ਅਜੀਤ ਡੈਸਕ 07-04-2026
ਸਮਾਲਸਰ, 6 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਪੰਜਾਬ ਦੀਆਂ ਟਰੇਡ ਯੂਨੀਅਨਾਂ ਦੇ ਸੂਬਾ ਪੱਧਰੀ ਸੱਦੇ ਤਹਿਤ 1 ਅਪ੍ਰੈਲ ਨੂੰ ਵਿਰੋਧ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੀ ਕੜੀ ਵਜੋਂ ਕਸਬਾ ਸਮਾਲਸਰ 'ਚ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ, ਕੁਲਵੰਤ ਸਿੰਘ ਮਠਾੜੂ ਠੱਠੀ ਭਾਈ ਜ਼ਿਲ੍ਹਾ ਪ੍ਰਧਾਨ ਇਫਟੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਨਿਆਂ ਤੇ ਦੇਸੀ ਵਿਦੇਸ਼ੀ ਸਰਮਾਏਦਾਰਾਂ ਨੂੰ ਖ਼ੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ 4 ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਸੀ | ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ |
ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ | ਇਨ੍ਹਾਂ ਕੋਡਾ ਰਾਹੀਂ ਗਰੀਬੀ ਰੇਖਾ ਤੋਂ ਹੇਠਾਂ ਇਕ ਰਾਸ਼ਟਰੀ ਫਲੋਰ ਘੱਟੋ-ਘੱਟ ਮਜ਼ਦੂਰੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾ ਰਿਹਾ ਹੈ, ਜਿਸ ਨਾਲ ਅਸਲ ਘੱਟੋ-ਘੱਟ ਮਜ਼ਦੂਰੀ ਦੇ ਅਧਿਕਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਾਕ ਆਗੂ ਬਲਦੇਵ ਸਿੰਘ ਸਮਾਲਸਰ, ਅਜਮੇਰ ਸਿੰਘ ਸਮਾਲਸਰ, ਅਨੋਖ ਸਿੰਘ ਸੇਖਾ ਕਲਾਂ, ਜਗਦੀਸ਼ ਸਿੰਘ ਠੱਠੀ ਭਾਈ, ਰਾਣਾ ਸਿੰਘ ਸਮਾਲਸਰ, ਚੰਨਾ ਸਿੰਘ ਸਮਾਲਸਰ, ਹਰਭਜਨ ਸਿੰਘ ਪੁੰਨੀ ਠੱਠੀ ਭਾਈ, ਹਰਪ੍ਰੀਤ ਸਿੰਘ ਕਾਈ ਠੱਠੀ ਭਾਈ, ਸਤਿਨਾਮ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਤੇ ਬਾਰਸ਼ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ 50 ਹਜ਼ਾਰ ਪ੍ਰਤੀ ਏਕੜ ਤੁਰੰਤ ਮੁਆਵਜ਼ਾ ਦੇਵੇ-ਪ੍ਰਧਾਨ... ਅਗਲੀ ਖ਼ਬਰ ਸਿਵਲ ਸਰਜਨ ਮੋਗਾ ਨੇ ਮੋਬਾਈਲ ਮੈਡੀਕਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ <br/>
Ad Position 24