27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਗੜੇਮਾਰੀ ਤੇ ਬਾਰਸ਼ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ 50 ਹਜ਼ਾਰ ਪ੍ਰਤੀ ਏਕੜ ਤੁਰੰਤ ਮੁਆਵਜ਼ਾ ਦੇਵੇ-ਪ੍ਰਧਾਨ ਰਵੀ ਮੌੜ <br/>

Ad Position 21
No active advertisement
ਅਜੀਤ ਡੈਸਕ 07-04-2026
ਠੱਠੀ ਭਾਈ, 6 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਰਵੀ ਮੌੜ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਦੌਰਾਨ ਸਮੁੱਚੇ ਪੰਜਾਬ ਵਿਚ ਹੋਈ ਬਾਰਸ਼ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਕਣਕ ਸਮੇਤ ਹੋਰ ਫ਼ਸਲਾਂ ਜ਼ਮੀਨ ਤੇ ਢਹਿ ਗਈਆਂ ਹਨ, ਜਿਸ ਕਾਰਨ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਤੇ ਪਾਣੀ ਫਿਰ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਝੰਜੋੜ ਕੇ ਰੱਖ ਦਿੱਤਾ ਹੈ ਤੇ ਕਈ ਕਿਸਾਨ ਕਰਜ਼ੇ ਹੇਠ ਆਉਣ ਦੇ ਖ਼ਤਰੇ ਵਿਚ ਹਨ | ਗੜੇ੍ਹਮਾਰੀ ਨਾਲ ਹੋਏ ਨੁਕਸਾਨ ਕਾਰਨ ਕਿਸਾਨਾਂ ਵਿਚ ਚਿੰਤਾ ਅਤੇ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਸਮਾਂ ਸਰਕਾਰ ਵਲੋਂ ਕਿਸਾਨਾਂ ਦੇ ਨਾਲ ਖੜ੍ਹਨ ਦਾ ਹੈ | ਰਵੀ ਮੌੜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾ ਸਕੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਘੱਟੋ-ਘੱਟ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਧਰਨਾ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ <br/>
Ad Position 24