27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੰਯੁਕਤ ਕਿਸਾਨ ਮੋਰਚੇ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਧਰਨਾ

Ad Position 21
No active advertisement
ਅਜੀਤ ਡੈਸਕ 07-04-2026
ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਮੂਹਰੇ ਵਿਸ਼ਾਲ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਮੋਹਨ ਸਿੰਘ ਜੀਂਦੜਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਭੇਖਾ, ਸੂਰਤ ਸਿੰਘ ਧਰਮਕੋਟ ਕੁੱਲ ਹਿੰਦ ਕਿਸਾਨ ਯੂਨੀਅਨ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਰਾਜੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ | ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ, ਪੰਜਾਬ ਦਰਿਆਵਾਂ ਦੀ ਧਰਤੀ ਹੈ ਪਰ ਸਭ ਕੁਝ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ | ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਦੇ ਕਿਸਾਨਾਂ ਅਤੇ ਪੇਂਡੂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ 'ਤੇ ਲਕੀਰ ਮਾਰੀ ਜਾਵੇ, ਸਹਿਕਾਰੀ ਤੇ ਲੈਂਡ ਮਾਰਟਗੇਜ ਬੈਂਕ ਵਿਚ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ, ਕਰਜ਼ੇ ਤੇ ਆਰਥਿਕ ਤੰਗੀਆਂ ਕਰ ਕੇ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋਏ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਦੀ ਮਾਲੀ ਸਹਾਇਤਾ, ਅਮਰੀਕੀ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕੀਤਾ ਜਾਵੇ, ਬਿਜਲੀ ਬਿੱਲ ਤੇ ਬੀਜ ਬਿੱਲ 2025 ਰੱਦ ਕੀਤਾ ਜਾਵੇ | ਧਰਨੇ ਵਿਚ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲ ਕਲਾਂ, ਇਕਬਾਲ ਸਿੰਘ ਸਿੰਘਾਂਵਾਲਾ, ਬਲਕਰਨ ਸਿੰਘ ਢਿੱਲੋਂ ਲੱਖੋਵਾਲ, ਹਰਦਿਆਲ ਸਿੰਘ ਘਾਲੀ, ਅਮਰਜੀਤ ਕੰਡਿਆਲ, ਗੁਰਦੇਵ ਸਿੰਘ ਬਲਾਕ ਪ੍ਰਧਾਨ ਲੱਖੋਵਾਲ, ਸੁਖਮੰਦਰ ਸਿੰਘ ਉਗਰਾਹਾਂ, ਹਰਨੇਕ ਸਿੰਘ ਫ਼ਤਿਹਗੜ੍ਹ, ਗੁਰਜੰਟ ਸਿੰਘ ਗਗੜਾ, ਨਿਰਭੈ ਸਿੰਘ ਢੁੱਡੀਕੇ, ਜਗਜੀਤ ਸਿੰਘ, ਗੁਰਮੀਤ ਸਿੰਘ, ਮਨਜੀਤ ਕੌਰ, ਹਰਬੰਸ ਕੌਰ, ਕੁਲਦੀਪ ਕੌਰ ਕੁੱਸਾ, ਜਗਵਿੰਦਰ ਕੌਰ ਰਾਜੇਆਣਾ, ਜੈਲ ਸਿੰਘ, ਹਰਮੇਲ ਸਿੰਘ, ਜਰਨੈਲ ਸਿੰਘ, ਆਤਮਾ ਸਿੰਘ, ਜੋਗਿੰਦਰ ਸਿੰਘ, ਬੰਤ ਸਿੰਘ, ਮੋਦਨ ਸਿੰਘ ਨਿਧਾਂਵਾਲਾ ਆਦਿ ਨੇ ਹਾਜ਼ਰੀ ਲਵਾਈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਫ਼ੈਸਲੇ ਨਾਲ ਵਿਦਿਆਰਥੀ ਤੇ ਅਧਿਆਪਕ ਪ੍ਰੇਸ਼ਾਨ <br/> ਅਗਲੀ ਖ਼ਬਰ ਗੜੇਮਾਰੀ ਤੇ ਬਾਰਸ਼ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ 50 ਹਜ਼ਾਰ ਪ੍ਰਤੀ ਏਕੜ ਤੁਰੰਤ ਮੁਆਵਜ਼ਾ ਦੇਵੇ-ਪ੍ਰਧਾਨ...
Ad Position 24