28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਭਾਰਤੀ ਜਨਤਾ ਪਾਰਟੀ ਨੇ ਸਥਾਪਨਾ ਦਿਵਸ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਮਨਾਇਆ <br/>

Ad Position 21
No active advertisement
ਅਜੀਤ ਡੈਸਕ 07-04-2026
ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਮੌਕੇ ਮੋਗਾ ਸਥਿਤ ਜ਼ਿਲ੍ਹਾ ਭਾਜਪਾ ਦਫ਼ਤਰ ਵਿਚ ਉਤਸ਼ਾਹ ਤੇ ਜੋਸ਼ ਨਾਲ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪਾਰਟੀ ਦੇ ਝੰਡਾ ਲਹਿਰਾਉਣ ਤੇ ਰਾਸ਼ਟਰੀ ਗੀਤ ਨਾਲ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਪਾਰਟੀ ਦੇ ਕਾਰਕੁਨਾਂ ਅਤੇ ਅਹੁਦੇਦਾਰਾਂ ਨੇ ਭਾਗ ਲਿਆ | ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਦੇ ਪ੍ਰਦੇਸ਼ ਮਹਾਂਮੰਤਰੀ ਅਨਿਲ ਸਰੀਨ ਨੇ ਪਾਰਟੀ ਦੇ ਇਤਿਹਾਸ, ਸੰਘਰਸ਼ ਅਤੇ ਉਪਲਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਮਹਿਲਾ ਮੋਰਚਾ ਦੀ ਪ੍ਰਦੇਸ਼ ਉਪ ਪ੍ਰਧਾਨ ਰਾਸ਼ੀ ਅਗਰਵਾਲ ਨੇ ਆਪਣੇ ਸੰਬੋਧਨ ਵਿਚ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਵਿਚ ਮਹਿਲਾਵਾਂ ਦੀ ਭਾਗੀਦਾਰੀ ਨੂੰ ਲੈ ਕੇ ਪਾਰਟੀ ਦੀ ਭੂਮਿਕਾ 'ਤੇ ਜ਼ੋਰ ਦਿੱਤਾ | ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪਾਰਟੀ ਦੇ ਸੰਗਠਨਾਤਮਿਕ ਢਾਂਚੇ ਅਤੇ ਸਥਾਨਕ ਪੱਧਰ 'ਤੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ |
ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਜ਼ਿਲ੍ਹਾ ਉਪ ਪ੍ਰਧਾਨ ਵਿੱਕੀ ਸਿਤਾਰਾ ਰਹੇ, ਜਿਨ੍ਹਾਂ ਨੇ ਪੂਰੇ ਆਯੋਜਨ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ | ਪ੍ਰੋਗਰਾਮ ਦੌਰਾਨ ਸੀਨੀਅਰ ਕਾਰਕੁਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਹੀਰਾ ਲਾਲ ਸ਼ਰਮਾ, ਮੁਖ਼ਤਿਆਰ ਸਿੰਘ ਸਾਬਕਾ ਐਸ.ਪੀ., ਰਾਜਪਾਲ ਠਾਕੁਰ, ਸ਼ਮਸ਼ੇਰ ਸਿੰਘ ਕੈਲਾ, ਪ੍ਰੋਗਰਾਮ ਇੰਚਾਰਜ ਵਿੱਕੀ ਸਿਤਾਰਾ, ਅਨਿਲ ਬਾਂਸਲ, ਮਨਿੰਦਰ ਕੌਰ ਸਲੀਣਾ, ਬੋਹੜ ਸਿੰਘ, ਭਜਨ ਲਾਲ ਸਿਤਾਰਾ, ਮਨਜੀਤ ਬੁੱਟਰ, ਲਖਵੰਤ ਸਿੰਘ ਸਾਫੂਵਾਲਾ, ਸਤਿੰਦਰਪ੍ਰੀਤ ਸਿੰਘ ਰੱਤੀਆਂ, ਕਮਲਜੀਤ ਕੌਰ ਧੱਲੇਕੇ, ਸੁਰਿੰਦਰ ਸਿੰਘ, ਸਰਕਲ ਪ੍ਰਧਾਨ ਅਮਿਤ ਗੁਪਤਾ, ਸਤਨਾਮ ਸਿੰਘ ਮਹੇਸ਼ਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ ਫੈਲਿਆ, ਰਾਹਗੀਰ ਹੋ ਰਹੇ ਨੇ ਪ੍ਰੇਸ਼ਾਨ <br/> ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ (ਕੈਂਪਸ-2) ਦੇ ਵਿਦਿਆਰਥੀਆਂ ਦਾ ਪ੍ਰੀਖਿਆ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ...
Ad Position 24