28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਆਂਗਣਵਾੜੀ ਵਰਕਰ ਸਮਾਰਟ ਫ਼ੋਨ ਤੋਂ ਬਿਨਾਂ 'ਮਾਵਾਂ ਧੀਆਂ ਸਤਿਕਾਰ ਸਕੀਮ' 'ਚ ਕੰਮ ਨਹੀਂ ਕਰਨਗੀਆਂ-ਸਰਬਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 07-04-2026
ਬਾਘਾ ਪੁਰਾਣਾ, 6 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਬਾਘਾ ਪੁਰਾਣਾ ਸਰਬਜੀਤ ਕੌਰ ਲੰਗੇਆਣਾ ਦੀ ਅਗਵਾਈ ਹੇਠ ਡਾਇਰੈਕਟਰ ਦੇ ਨਾਂਅ 'ਤੇ ਸੀ.ਡੀ.ਪੀ.ਓ. ਦਫ਼ਤਰ ਬਾਘਾ ਪੁਰਾਣਾ ਵਿਖੇ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਦੇਣ ਉਪਰੰਤ ਸਰਬਜੀਤ ਕੌਰ ਨੇ ਦੱਸਿਆ ਕਿ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਜੋ ਮੋਬਾਈਲ ਫ਼ੋਨ ਪੋਸ਼ਣ ਅਭਿਆਨ ਫ਼ੰਡਾਂ 'ਚੋਂ ਆਂਗਣਵਾੜੀ ਵਰਕਰਾਂ ਲਈ ਖ਼ਰੀਦੇ ਹਨ, ਉਹ ਫ਼ੋਨ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ | ਜੇਕਰ ਇਹ ਫ਼ੋਨ ਆਂਗਣਵਾੜੀ ਵਰਕਰਾਂ ਨੂੰ ਨਹੀਂ ਦਿੱਤੇ ਜਾਂਦੇ ਤਾਂ ਆਂਗਣਵਾੜੀ ਵਰਕਰ ਆਪਣੇ ਪਰਸਨਲ ਫ਼ੋਨ ਤੋਂ ਸਰਕਾਰ ਦੀ 'ਮਾਵਾਂ ਧੀਆਂ ਸਤਿਕਾਰਯੋਗ ਯੋਜਨਾ' 'ਚ ਲਾਭਪਾਤਰੀ ਰਜਿਸਟਰ ਨਹੀਂ ਕਰਨਗੀਆਂ ਕਿਉਂਕਿ ਉਹ ਪਹਿਲਾਂ ਹੀ ਆਪਣੇ ਫੋਨਾਂ 'ਤੇ ਪੋਸ਼ਣ ਅਭਿਆਨ ਦਾ ਕੰਮ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਅੱਠ ਸਾਲ ਤੋਂ ਵਰਕਰਾਂ, ਹੈਲਪਰਾਂ ਮੋਬਾਈਲ ਫ਼ੋਨ ਉਡੀਕ ਰਹੀਆਂ ਹਨ ਜਦੋਂ ਕਿ ਦੂਜੇ ਸੂਬਿਆਂ ਨੇ ਦੋ-ਦੋ ਵਾਰ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਫ਼ੋਨ ਦੇ ਦਿੱਤੇ ਹਨ ਪਰ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਆਪਣੇ ਪਰਸਨਲ ਫੋਨਾਂ 'ਤੇ ਕੰਮ ਕਰਨ ਲਈ ਮਜਬੂਰ ਕਰ ਰਹੀ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਆ ਰਹੀ ਹੈ ਕਿਉਂਕਿ ਇਹ ਸਾਡਾ ਕੋਈ ਨਿੱਜੀ ਕੰਮ ਨਹੀਂ ਹੈ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਇਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ ਘੱਟ ਤੋਂ ਘੱਟ ਇਕ ਆਂਗਣਵਾੜੀ ਵਰਕਰ ਨੂੰ 100 ਤੇ ਹੈਲਪਰ ਨੂੰ 50 ਰੁਪਏ ਦਿੱਤੇ ਜਾਣ | ਇਸ ਮੌਕੇ ਅਮਰਜੀਤ ਕੌਰ, ਆਸ਼ਾ ਰਾਣੀ, ਬਲਵਿੰਦਰ ਕੌਰ, ਇਕਬਾਲ ਕੌਰ ਰਾਣੀ, ਕੁਲਵੰਤ ਕੌਰ, ਰਾਜ ਰਾਣੀ, ਸੁਖਦੀਪ ਕੌਰ, ਗਗਨਦੀਪ ਕੌਰ, ਸੰਤੋਸ਼ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਬਣਨ 'ਤੇ ਥਾਣਾ ਮੁਖੀ ਸੁਨੀਤਾ ਰਾਣੀ ਦਾ ਸਨਮਾਨ <br/> ਅਗਲੀ ਖ਼ਬਰ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ ਫੈਲਿਆ, ਰਾਹਗੀਰ ਹੋ ਰਹੇ ਨੇ ਪ੍ਰੇਸ਼ਾਨ <br/>
Ad Position 24