28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 07-04-2026
ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਨਗਰ ਸੁਧਾਰ ਟਰੱਸਟ ਮੋਗਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਹਲਕਾ ਮੋਗਾ ਵਿਚ ਆਪਣੀ ਜਨ ਸੰਪਰਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਜਿਸ ਦੀ ਕੜੀ ਤਹਿਤ ਚੋਟੀਆਂ ਖ਼ੁਰਦ ਤੇ ਦਾਰਾਪੁਰ ਪਿੰਡਾਂ ਦਾ ਦੌਰਾ ਕੀਤਾ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ | ਮੀਟਿੰਗ ਦੌਰਾਨ ਉਨ੍ਹਾਂ ਨੇ ਪਿੰਡ ਦੇ ਮਾਹੌਲ ਤੇ ਲੋਕਾਂ ਦੀਆਂ ਸਮੱਸਿਆਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਤੇ ਉਨ੍ਹਾਂ ਦਾ ਸੁਖਾਵਾਂ ਹੱਲ ਕੱਢਿਆ | ਚੋਟੀਆਂ ਖ਼ੁਰਦ ਪਿੰਡ ਵਿਚ ਕਾਂਗਰਸੀ ਵਰਕਰ ਰਾਮਪਾਲ ਸਿੰਘ ਦੇ ਘਰ ਹੋਈ ਮੀਟਿੰਗ ਵਿਚ ਵੱਡੀ ਗਿਣਤੀ 'ਚ ਪਿੰਡ ਵਾਸੀ ਸ਼ਾਮਿਲ ਹੋਏ | ਇਸ ਮੌਕੇ ਬੋਲਦਿਆਂ ਰਾਮਪਾਲ ਸਿੰਘ ਨੇ ਕਿਹਾ ਕਿ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਨੋਦ ਬਾਂਸਲ ਦਾ ਨਿਰੰਤਰ ਕੰਮ ਇਲਾਕੇ 'ਚ ਸਕਾਰਾਤਮਿਕ ਸੁਨੇਹਾ ਦੇ ਰਿਹਾ ਹੈ ਜਦ ਕਿ ਹੋਰ ਆਗੂ ਸਿਰਫ਼ ਸਹਾਇਤਾ ਮੰਗਣ ਲਈ ਆਉਂਦੇ ਹਨ ਪਰ ਵਿਨੋਦ ਬਾਂਸਲ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦੇ ਹਨ ਤੇ ਅਧਿਕਾਰੀਆਂ ਨਾਲ ਗੱਲ ਕਰਕੇ ਮੌਕੇ 'ਤੇ ਹੀ ਹੱਲ ਕਰਨ ਦਾ ਯਤਨ ਕਰਦੇ ਹਨ | ਰਾਮਪਾਲ ਸਿੰਘ ਨੇ ਦਾਅਵਾ ਕੀਤਾ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੋਵੇ ਜਾਂ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਤੋਂ ਲੋਕਾਂ ਦਾ ਵਿਸ਼ਵਾਸ ਟੁੱਟ ਗਿਆ ਹੈ | ਚੋਟੀਆਂ ਖ਼ੁਰਦ ਵਿਚ ਮੀਟਿੰਗ ਤੋਂ ਬਾਅਦ ਵਿਨੋਦ ਬਾਂਸਲ ਦਾ ਕਾਫ਼ਲਾ ਦਾਰਾਪੁਰ ਪਹੁੰਚਿਆ, ਜਿੱਥੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ, ਜਿੱਥੇ ਵਿਨੋਦ ਬਾਂਸਲ ਨੇ ਪਿੰਡ ਵਾਸੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੈਰੋਕੇ ਰਾਜੇਆਣਾ ਪੁਲ ਦੀ ਸਮੱਸਿਆ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ <br/> ਅਗਲੀ ਖ਼ਬਰ ਮਾਤਾ ਗੁਰਚਰਨ ਕੌਰ ਚੀਦਾ ਦੇ ਦਿਹਾਂਤ 'ਤੇ ਬੋਹੜ ਸਿੰਘ ਬਰਾੜ ਨਾਲ ਅਹਿਮ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ <br/>
Ad Position 24