08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਦਸਮੇਸ਼ ਸਕੂਲ ਬਿਲਾਸਪੁਰ ਦੇ ਬੱਚਿਆਂ ਨੇ ਪੰਜਵੀਂ ਦੇ ਨਤੀਜੇ 'ਚ ਮਾਰੀਆਂ ਮੱਲ੍ਹਾਂ

Ad Position 21
No active advertisement
ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਪੰਜਵੀਂ ਦੀ ਪ੍ਰੀਖਿਆ ਵਿਚ ਮੋਹਰੀ ਬੱਚੇ ਸੀਨੀਅਰ ਅਧਿਆਪਕਾਂ ਨਾਲ | ਤਸਵੀਰ : ਪਲਵਿੰਦਰ ਸਿੰਘ ਟਿਵਾਣਾ <br/> 08-04-2026
ਨਿਹਾਲ ਸਿੰਘ ਵਾਲਾ, 7 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਬੱਚਿਆਂ ਨੇ ਪੰਜਵੀਂ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਾਪਤੀਆਂ ਦੀ ਆਪਣੀ ਰਿਵਾਇਤ ਇਸ ਵਾਰ ਵੀ ਬਰਕਰਾਰ ਰੱਖੀ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਸਕੂਲ ਦੇ ਸਾਰੇ 26 ਵਿਦਿਆਰਥੀ ਚੰਗੇ ਅੰਕ ਲੈ ਕੇ ਸਫਲ ਹੋਏ ਅਤੇ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ | ਹੋਣਹਾਰ ਵਿਦਿਆਰਥੀ ਵਰਿੰਦਰ ਸਿੰਘ ਤੇ ਮਨਗੁਰਲੀਨ ਕੌਰ 99.4 ਪ੍ਰਤੀਸ਼ਤ ਅੰਕ ਲੈ ਕੇ ਅੱਵਲ ਰਹੇ | ਮਨਪ੍ਰੀਤ ਕੌਰ ਤੇ ਦਿਲਜੋਤ ਸਿੰਘ 98.2 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੇ | ਤਨਵੀਰ ਕੌਰ 96.6 ਪ੍ਰਤੀਸ਼ਤ ਅੰਕ ਲੈ ਕੇ ਤੀਜੇ ਸਥਾਨ 'ਤੇ ਰਹੀ | ਬਾਕੀ ਸਾਰੇ ਵਿਦਿਆਰਥੀਆਂ 'ਚੋਂ 90 ਪ੍ਰਤੀਸ਼ਤ ਬੱਚੇ 80 ਪ੍ਰਤੀਸ਼ਤ ਤੋਂ ਵੱਧ ਅੰਕ ਲੈ ਕੇ ਸਫਲ ਹੋਏ ਹਨ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਦਾ ਸਿਹਰਾ ਮਿਹਨਤੀ, ਸੁਹਿਰਦ ਤੇ ਕਾਬਲ ਅਧਿਆਪਕਾਂ ਦੇ ਸਿਰ ਬੱਝਦਾ ਹੈ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਹੋਣਹਾਰ ਬੱਚਿਆਂ ਤੇ ਸਮਰਪਿਤ ਭਾਵਨਾ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਕਿਹਾ ਕਿ ਸਾਨੂੰ ਇਸ ਨਤੀਜੇ 'ਤੇ ਮਾਣ ਹੈ | ਇਸ ਮੌਕੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ, ਸਰਬਜੀਤ ਕੌਰ, ਹਰਪ੍ਰੀਤ ਕੌਰ, ਸੁਨਿਧੀ ਮਿੱਤਲ, ਕੁਲਦੀਪ ਸਿੰਘ, ਤਰਸੇਮਪਾਲ ਕੌਰ, ਰੁਪਿੰਦਰ ਕੌਰ, ਜਸਪ੍ਰੀਤ ਕੌਰ, ਗੁਰਵਿੰਦਰ ਕੌਰ, ਮਨਪ੍ਰੀਤ ਕੌਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਕਟਾਈ ਨੇ ਫੜਿਆ ਜ਼ੋਰ ਪਰ ਵਿਗੜੇ ਮੌਸਮ ਕਾਰਨ ਕਿਸਾਨ ਚਿੰਤਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਚ ਲੈਪਰੋਸਕੋਪੀ ਸਰਜਰੀ ਦੀ ਸਹੂਲਤ ਸ਼ੁਰੂ <br/>
Ad Position 24