08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕਣਕ ਦੀ ਕਟਾਈ ਨੇ ਫੜਿਆ ਜ਼ੋਰ ਪਰ ਵਿਗੜੇ ਮੌਸਮ ਕਾਰਨ ਕਿਸਾਨ ਚਿੰਤਤ

Ad Position 21
No active advertisement
ਪਿੰਡ ਠੱਠੀ ਭਾਈ ਵਿਖੇ ਪੱਕੀ ਹੋਈ ਕਣਕ ਦੀ ਕਟਾਈ ਕਰ ਰਹੀ ਕੰਬਾਈਨ | ਤਸਵੀਰ: ਜਗਰੂਪ ਸਿੰਘ ਮਠਾੜੂ <br/> 08-04-2026
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਇਲਾਕੇ ਵਿਚ ਪਿਛਲੇ ਕਈ ਦਿਨਾਂ ਤੋਂ ਮੌਸਮ ਵਿਚ ਚੱਲ ਰਹੀ ਲਗਾਤਾਰ ਖਰਾਬੀ ਕਾਰਨ ਜਿੱਥੇ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਕੁਝ ਸਮੇਂ ਲਈ ਮੌਸਮ ਸਾਫ ਹੋਣ ਨਾਲ ਕਿਸਾਨਾਂ ਨੇ ਪੂਰੀ ਤਰ੍ਹਾਂ ਪੱਕ ਚੁੱਕੀ ਕਣਕ ਦੀ ਕਟਾਈ ਦੇ ਕੰਮ ਨੂੰ ਤੇਜ਼ ਕਰ ਦਿੱਤਾ ਹੈ ਤਾਂ ਜੋ ਉਨ੍ਹਾਂ ਦੀ ਮਿਹਨਤ ਨਾਲ ਤਿਆਰ ਕੀਤੀ ਫਸਲ ਮੌਸਮ ਦੀ ਭੇਟ ਨਾ ਚੜ ਜਾਵੇ | ਕਿਸਾਨਾਂ ਵਲੋਂ 6 ਅਪ੍ਰੈਲ ਨੂੰ ਮੌਸਮ ਠੀਕ ਰਹਿਣ ਦੀ ਸੰਭਾਵਨਾ ਦੇ ਚੱਲਦੇ ਕੰਬਾਈਨਾਂ ਰਾਹੀਂ ਤੇ ਹੱਥੀਂ ਕਣਕ ਦੀ ਕਟਾਈ ਸ਼ੁਰੂ ਕਰ ਦਿੱਤੀ ਗਈ ਸੀ | ਮੌਸਮ ਦੇ ਬਦਲੇ ਰੁੱਖ ਨੂੰ ਦੇਖਦਿਆਂ ਕਿਸਾਨ ਦਿਨ-ਰਾਤ ਮਿਹਨਤ ਕਰਦੇ ਹੋਏ ਫਸਲ ਨੂੰ ਜਲਦੀ ਤੋਂ ਜਲਦੀ ਸੰਭਾਲਣ ਵਿਚ ਜੁਟੇ ਹੋਏ ਹਨ | ਕਿਸਾਨਾਂ ਨੇ ਦੱਸਿਆ ਕਿ ਬਾਰਸ਼ ਤੇ ਤੇਜ਼ ਹਵਾਵਾਂ ਕਾਰਨ ਪੱਕੀ ਹੋਈ ਕਣਕ ਨੂੰ ਨੁਕਸਾਨ ਪਹੁੰਚਣ ਦਾ ਡਰ ਬਣਿਆ ਹੋਇਆ ਹੈ ਜਿਸ ਕਰਕੇ ਉਹ ਹਰ ਸੰਭਵ ਯਤਨ ਕਰ ਰਹੇ ਹਨ ਕਿ ਕਟਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਕਾਲਜ ਦਾ ਐਮ.ਬੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ਦੇ ਬੱਚਿਆਂ ਨੇ ਪੰਜਵੀਂ ਦੇ ਨਤੀਜੇ 'ਚ ਮਾਰੀਆਂ ਮੱਲ੍ਹਾਂ
Ad Position 24