08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕਿਰਤੀ ਕਿਸਾਨ ਯੂਨੀਅਨ ਨੇ ਸਿੰਘਾਂਵਾਲਾ ਤੇ ਖੁਖਰਾਣਾ ਇਕਾਈਆਂ ਦੀ ਚੋਣ ਕੀਤੀ <br/>

Ad Position 21
No active advertisement
ਅਜੀਤ ਡੈਸਕ 08-04-2026
ਮੋਗਾ, 7 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸਿੰਘਾਂ ਵਾਲਾ ਤੇ ਪਿੰਡ ਖੁਖਰਾਣਾ ਵਿਖੇ ਪਿੰਡ ਇਕਾਈਆਂ ਦੀ ਚੋਣ ਕੀਤੀ ਗਈ | ਇਹ ਚੋਣ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਬਲਾਕ ਮੀਤ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨਾਂ ਨੂੰ ਕਿਸਾਨ ਲਹਿਰ ਨੂੰ ਵੱਡੀ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਵਲੋਂ ਮੈਂਬਰਸ਼ਿਪ ਕਰਕੇ ਪਿੰਡ-ਪਿੰਡ ਜਾ ਕੇ ਨਵੀਆਂ ਕਮੇਟੀਆਂ ਦੀ ਚੋਣ ਕੀਤੀ ਜਾ ਰਹੀ ਹੈ | ਇਸ ਕੜੀ ਦੇ ਤਹਿਤ ਪਿੰਡ ਸਿੰਘਾਂ ਵਾਲਾ ਅਤੇ ਖੁਖਰਾਣਾ-2 ਇਕਾਈਆਂ ਦੀ ਚੋਣ ਕੀਤੀ ਗਈ | ਇਸ ਮੌਕੇ ਸਿੰਘਾਂ ਵਾਲਾ ਇਕਾਈ ਪ੍ਰਧਾਨ ਸੰਦੀਪ ਸਿੰਘ ਸਨੀ, ਮੀਤ ਪ੍ਰਧਾਨ ਮੇਜਰ ਸਿੰਘ ਬਿੱਲੂ, ਖ਼ਜ਼ਾਨਚੀ ਭਗਵੰਤ ਸਿੰਘ, ਸਕੱਤਰ ਜਸਵਿੰਦਰ ਸਿੰਘ, ਪੈੱ੍ਰਸ ਸਕੱਤਰ ਜਸਪ੍ਰੀਤ ਸਿੰਘ ਗੋਪੀ, ਕੁਲਦੀਪ ਸਿੰਘ, ਤਰਸੇਮ ਸਿੰਘ ਦੀ ਅਹੁਦੇਦਾਰਾਂ ਵਜੋਂ ਚੋਣ ਹੋਈ ਅਤੇ ਬਾਕੀਆਂ ਦੀ ਮੈਂਬਰਾਂ ਵਜੋਂ ਚੋਣ ਹੋਈ | ਇਸੇ ਤਰ੍ਹਾਂ ਪਿੰਡ ਖੁਖਰਾਣਾ ਦੀ ਕਮੇਟੀ ਦੇ ਅਹੁਦੇਦਾਰ ਇਕਾਈ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਮੁਕੰਦ ਸਿੰਘ, ਖ਼ਜ਼ਾਨਚੀ ਭਜਨ ਸਿੰਘ, ਸਕੱਤਰ ਬਲਵੀਰ ਸਿੰਘ, ਮੈਂਬਰ ਜਬਰਜੰਗ ਸਿੰਘ ਦੀ ਅਹੁਦੇਦਾਰਾਂ ਵਜੋਂ ਚੋਣ ਹੋਈ |

Ad Position 22
No active advertisement
ਪਿਛਲੀ ਖ਼ਬਰ ਮੱਖਣ ਬਰਾੜ ਦੀ ਘਰ ਵਾਪਸੀ ਨਾਲ ਅਕਾਲੀ ਆਗੂ ਤੇ ਵਰਕਰ ਬਾਗੋ ਬਾਗ-ਸਰਕਲ ਪ੍ਰਧਾਨ ਸੀਰਾ <br/> ਅਗਲੀ ਖ਼ਬਰ ਰਾਜਪੂਤ ਭਲਾਈ ਸੰਸਥਾ ਮੋਗਾ ਦੀ ਚੋਣ ਮੀਟਿੰਗ <br/>
Ad Position 24