ਮੱਖਣ ਬਰਾੜ ਦੀ ਘਰ ਵਾਪਸੀ ਨਾਲ ਅਕਾਲੀ ਆਗੂ ਤੇ ਵਰਕਰ ਬਾਗੋ ਬਾਗ-ਸਰਕਲ ਪ੍ਰਧਾਨ ਸੀਰਾ <br/>
ਅਜੀਤ ਡੈਸਕ
08-04-2026
ਕੋਟ ਈਸੇ ਖਾਂ, 7 ਅਪ੍ਰੈਲ (ਗੁਰਮੀਤ ਸਿੰਘ ਖਾਲਸਾ)-ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਕੀਤੀ ਪਾਰਟੀ 'ਚ ਘਰ ਵਾਪਸੀ ਤੋਂ ਬਾਅਦ ਆਪਣੇ ਮੋਗਾ ਗ੍ਰਹਿ ਵਿਖੇ ਪੁੱਜਣ 'ਤੇ ਹਲਕਾ ਧਰਮਕੋਟ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਮਿਲ ਕੇ ਵਧਾਈ ਦਿੱਤੀ ਗਈ | ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ ਖੋਸਾ, ਅਕਾਲੀ ਆਗੂ ਪ੍ਰਮਾਤਮਾ ਸਿੰਘ ਖੋਸਾ ਨੇ ਬਰਜਿੰਦਰ ਸਿੰਘ ਬਰਾੜ ਨੂੰ ਵਧਾਈ ਦੇਣ ਸਮੇਂ ਖੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਮੌਜੂਦ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ ਅਤੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਭੁੱਲਰ ਨੇ ਇਕਜੁੱਟਤਾ ਨੂੰ ਲੈ ਕੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪੜੇ ਲਿਖੇ ਤੇ ਮਿਹਨਤੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਹਲਕਾ ਧਰਮਕੋਟ ਵਿਚ ਜਿੱਥੇ ਅਕਾਲੀ ਵਰਕਰ ਹੋਰ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਅਕਾਲੀ ਦਲ ਦੀ ਮਜ਼ਬੂਤੀ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ ਦੀ ਲੋਕ ਅਤੇ ਵਿਕਾਸ ਪੱਖੀ ਸੋਚ ਨੂੰ ਹੋਰ ਅੱਗੇ ਲੈ ਕੇ ਜਾਣਾ ਹੈ |