08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੰਤ ਦਰਬਾਰਾ ਸਿੰਘ ਸਕੂਲ ਆਫ ਨਰਸਿੰਗ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਨਿਹਾਲ ਸਿੰਘ ਵਾਲਾ, 7 ਅਪ੍ਰੈਲ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀਆਂ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਗੀਰਥ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ ਨਰਸਿੰਗ ਲੋਪੋ 'ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਸਰਕਾਰੀ ਹਸਪਤਾਲ ਲੋਪੋ ਦੇ ਡਾ. ਖੁਸ਼ਪ੍ਰੀਤ ਕੌਰ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਡਾ. ਖੁਸ਼ਪ੍ਰੀਤ ਕੌਰ ਨੇ ਸਿਹਤ ਦੀ ਸੰਭਾਲ ਤੇ ਬਿਮਾਰੀਆਂ ਤੋਂ ਬਚਣ ਲਈ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਮਾਰੀਆਂ ਤੋਂ ਬਚਣ ਲਈ ਸਮੇਂ ਸਿਰ ਵੈਕਸੀਨ ਲਗਵਾਉਣਾ ਜ਼ਰੂਰੀ ਹੈ ਤੇ ਬਿਮਾਰੀਆਂ ਤੋਂ ਜਾਗਰੂਕ ਹੋ ਕੇ ਹੀ ਬਿਮਾਰੀਆਂ ਤੋਂ ਨਿਜਾਤ ਪਾਇਆ ਜਾ ਸਕਦਾ ਹੈ | ਮੈਡਮ ਮਨਪ੍ਰੀਤ ਕੌਰ ਅਤੇ ਸਰਬਜੀਤ ਕੌਰ ਨੇ ਸਿਹਤ ਸਬੰਧੀ ਵਿਸ਼ੇ 'ਤੇ ਆਪਣਾ ਭਾਸ਼ਣ ਦਿੱਤਾ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ | ਡਾਇਰੈਕਟਰ ਡਾਕਟਰ ਗੋਬਿੰਦ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀ ਜੀਵਨ ਸ਼ੈਲੀ ਅਪਣਾਉਣ ਅਤੇ ਸਿਹਤ ਪ੍ਰਤੀ ਸੁਚੇਤ ਰਹਿਣ ਲਈ ਕਿਹਾ | ਇਸ ਮੌਕੇ ਮੈਡਮ ਮਨਪ੍ਰੀਤ ਕੌਰ, ਗਗਨਦੀਪ ਕੌਰ, ਹਰਦੀਪ ਕੌਰ, ਸੰਦੀਪ ਕੌਰ, ਸਰਬਜੀਤ ਕੌਰ, ਮੈਡਮ ਡੌਲੀ ਅਤੇ ਜਸਪਾਲ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ 'ਚ ਦਸਤਾਰ ਸਜਾਉਣ ਮੁਕਾਬਲੇ <br/> ਅਗਲੀ ਖ਼ਬਰ ਮੱਖਣ ਬਰਾੜ ਦੀ ਘਰ ਵਾਪਸੀ ਨਾਲ ਅਕਾਲੀ ਆਗੂ ਤੇ ਵਰਕਰ ਬਾਗੋ ਬਾਗ-ਸਰਕਲ ਪ੍ਰਧਾਨ ਸੀਰਾ <br/>
Ad Position 24