10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਖ਼ਾਲਸਾ ਸਕੂਲ ਤਖ਼ਤੂਪੁਰਾ 'ਚ ਦਸਤਾਰ ਸਜਾਉਣ ਮੁਕਾਬਲੇ <br/>

Ad Position 21
No active advertisement
ਅਜੀਤ ਡੈਸਕ 08-04-2026
ਨਿਹਾਲ ਸਿੰਘ ਵਾਲਾ, 7 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਖਤੂਪੁਰਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸੰਦੀਪ ਸਿੰਘ ਵੋਹਰਾ ਨੇ ਦੱਸਿਆ ਕਿ ਦਸਤਾਰ ਸਿੱਖ ਦੀ ਸ਼ਾਨ ਹੈ ਇਸ ਲਈ ਅਸੀਂ ਵਿਦਿਆਰਥੀਆਂ ਨੂੰ ਦਸਤਾਰਾਂ ਸਜਾਉਣ ਲਈ ਲਗਾਤਾਰ ਉਤਸ਼ਾਹਿਤ ਕਰਦੇ ਰਹਿੰਦੇ ਹਾਂ | ਇਨ੍ਹਾਂ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ | ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖਾਲਸਾ ਨੇ ਦਸਤਾਰ ਦੀ ਮਹੱਤਤਾ ਬਾਰੇ ਰੌਸ਼ਨੀ ਪਾਈ |


Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਹਾਈ ਸਕੂਲ ਮੋਗਾ ਨੇ 5ਵੀਂ ਜਮਾਤ ਦਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ ਨਰਸਿੰਗ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/>
Ad Position 24