10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਦਸਮੇਸ਼ ਹਾਈ ਸਕੂਲ ਮੋਗਾ ਨੇ 5ਵੀਂ ਜਮਾਤ ਦਾ ਨਤੀਜਾ ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 08-04-2026
ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਐਸ.ਸੀ.ਆਰ.ਟੀ. ਵਲੋਂ 5ਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 5ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਾਲ ਵੀ ਬੱਚਿਆਂ ਨੇ ਬੜੀ ਮਿਹਨਤ ਕਰਕੇ ਚੰਗੇ ਅੰਕ ਪ੍ਰਾਪਤ ਕੀਤੇ | ਪੰਜਵੀਂ ਪ੍ਰੀਖਿਆ 'ਚੋਂ ਪਾਸ ਹੋਏ ਵਿਦਿਆਰਥੀਆਂ ਵਿਚੋਂ ਇਸ ਸਾਲ ਸਾਹਿਲ ਨੇ 487/500, ਪਿਊਸ਼ 467, ਸੋਨਮ 457, ਭੂਮਿਤ 456, ਏਕਤਦੀਪ ਸਿੰਘ ਨੇ 451 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ, ਚੌਥਾ, ਪੰਜਵਾਂ ਸਥਾਨ ਪ੍ਰਾਪਤ ਕੀਤਾ | ਬਾਕੀ ਸਾਰੇ ਬੱਚਿਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਤੇ ਵਾਈਸ ਪ੍ਰੈਜ਼ੀਡੈਂਟ ਸੁਰਿੰਦਰ ਕੌਰ ਜੱਸਲ ਨੇ ਬੱਚਿਆਂ ਵਲੋਂ ਚੰਗੇ ਅੰਕ ਹਾਸਲ ਕਰਕੇ ਪਾਸ ਹੋਣ 'ਤੇ ਉਨ੍ਹਾਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਸਕੂਲ ਦੇ ਸਾਰੇ ਸਟਾਫ਼ ਦੀ ਵੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਿਆਰਾ ਸਿੰਘ ਦਾਤਾ ਯਾਦਗਾਰੀ ਸਮਾਗਮ 26 ਨੂੰ <br/> ਅਗਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ 'ਚ ਦਸਤਾਰ ਸਜਾਉਣ ਮੁਕਾਬਲੇ <br/>
Ad Position 24