10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 08-04-2026
ਮੋਗਾ, 7 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਸਬ-ਜੇਲ੍ਹ ਮੋਗਾ ਵਿਖੇ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਸਬ-ਜੇਲ ਮੇਗਾ ਵਿਖੇ ਕੈਦੀਆਂ/ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਮਨਿੰਦਰ ਸਿੰਘ ਮੈਡੀਕਲ ਅਫ਼ਸਰ, ਡਾ. ਅਜਵਿੰਦਰ ਸਿੰਘ (ਮੈਡੀਸਨ), ਡਾ. ਅਰਬਾਜ਼ ਗਿੱਲ (ਜਨਰਲ ਸਰਜਨ), ਡਾ. ਅਮੁਲਦੀਪ ਸਿੰਘ ਤੇ ਅੰਮਿ੍ਤਪਾਲ ਸਿੰਘ ਵਾਰਡ ਅਟੈਂਡੈਂਟ ਸਿਵਲ ਹਸਪਤਾਲ ਮੋਗਾ ਤੋਂ ਮੌਜੂਦ ਸਨ | ਕੈਂਪ 'ਚ ਉਕਤ ਟੀਮ ਵਲੋਂ ਕੁੱਲ 87 ਕੈਦੀਆਂ/ਹਵਾਲਾਤੀਆਂ ਦਾ ਚੈਕ-ਅੱਪ ਕੀਤਾ ਗਿਆ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ | ਜ਼ਿਲ੍ਹਾ ਤੇ ਸੈਸ਼ਨ ਜੱਜ, ਮੋਗਾ ਵਲੋਂ ਕੈਦੀਆਂ/ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਤੇ ਨਿਪਟਾਰਾ ਕੀਤਾ ਗਿਆ | ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾਲਾਤੀਆਂ/ ਕੈਦੀਆਂ ਦੀ ਚੰਗੀ ਸਿਹਤ ਲਈ ਅਸੀਂ ਇਹ ਮੈਡੀਕਲ ਕੈਂਪ ਲਗਾਉਂਦੇ ਰਹਿੰਦੇ ਹਾਂ ਤੇ ਭਵਿੱਖ ਵਿਚ ਵੀ ਲਗਾਉਂਦੇ ਰਹਾਂਗੇ | ਇਸ ਮੌਕੇ ਸ਼੍ਰੀਮਤੀ ਕਿਰਨ ਜਯੋਤੀ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ, ਪ੍ਰੀਤਮਪਾਲ ਸਿੰਘ, ਸੁਪਰਡੈਂਟ ਸਬ ਜੇਲ੍ਹ ਮੋਗਾ ਅਤੇ ਸਮੀਰ ਗੁਪਤਾ, ਚੀਫ਼ ਲੀਗਲ ਏਡ ਡਿਫੈਂਸ ਕਾਊਾਸਲ ਮੋਗਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਰਚਰਨ ਕੌਰ ਬਰਾੜ ਦੇ ਦਿਹਾਂਤ 'ਤੇ ਬੋਹੜ ਸਿੰਘ ਬਰਾੜ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਪਿਆਰਾ ਸਿੰਘ ਦਾਤਾ ਯਾਦਗਾਰੀ ਸਮਾਗਮ 26 ਨੂੰ <br/>
Ad Position 24