ਕਿਸ਼ਨਪੁਰਾ ਕਲਾਂ, 7 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸਵ. ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਤ ਤੇ ਚੇਅਰਮੈਨ ਗੁਰਮੀਤ ਸਿੰਘ ਕੈਨੇਡਾ ਦੀ ਹਰਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਣੀ ਤੇ ਮਾਣਮੱਤੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ ਹਨ | ਸਰਬ ਕਲਿਆਣ ਟਰੱਸਟ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਦੇ ਮੁਕਾਬਲਿਆਂ ਦੌਰਾਨ ਸੰਤ ਵਿਸਾਖਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ 'ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਸਾਰੇ ਵਿਦਿਆਰਥੀਆਂ ਨੂੰ ਟਰੱਸਟ ਦੇ ਸੁਪਰਵਾਈਜ਼ਰ ਹਰਦੀਪ ਸਿੰਘ ਲੋਪੋ ਤੇ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਨੇ ਯਾਦਗਾਰੀ ਚਿੰਨ੍ਹ ਤਕਸੀਮ ਕੀਤੇ ਗਏ | ਇਸ ਮੌਕੇ ਮੈਨੇਜਰ ਜਰਨੈਲ ਸਿੰਘ ਸੈਣੀ ਤੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਨੇ ਸ਼ਾਬਾਸ਼ ਦਿੰਦਿਆਂ ਕਿਹਾ ਕਿ ਬੱਚਿਆਂ ਨੇ ਵੀ ਪੂਰੀ ਮਿਹਨਤ ਲਗਨ ਨਾਲ ਅਭਿਆਸ ਕੀਤਾ ਤੇ ਅੱਜ ਸਕੂਲ ਦਾ ਨਾਂਅ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਗੁਰਬਾਣੀ ਟੀਚਰ ਰਣਜੀਤ ਕੌਰ, ਵਾਈਸ ਪਿ੍ੰਸੀਪਲ ਬਰਜੀਤ ਕੌਰ, ਰਾਜਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਸੀਵਿਤਾ ਸ਼ਰਮਾ, ਰਮਨਦੀਪ ਕੌਰ, ਹਰਮਨਦੀਪ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਪਵਨਦੀਪ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਗੁਰਵੀਰ ਕੌਰ, ਸਨਦੀਪ ਕੌਰ, ਮਾਸਟਰ ਜਗਦੀਪ ਸਿੰਘ ਆਦਿ ਸਮੂਹ ਸਕੂਲ ਸਟਾਫ ਹਾਜ਼ਰ ਸਨ |