10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਡੀ.ਸੀ. ਵਲੋਂ ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ ਦੀ ਹਦਾਇਤ

Ad Position 21
No active advertisement
ਅਜੀਤ ਡੈਸਕ 08-04-2026
ਮੋਗਾ, 7 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ | ਮੀਟਿੰਗ 'ਚ ਸੀਨੀਅਰ ਪੁਲਿਸ ਕਪਤਾਨ ਅਜੈ ਗਾਂਧੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਡਿਪਟੀ ਕਮਿਸ਼ਨਰ ਸੇਤੀਆ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ, ਜੋ ਸੂਬੇ 'ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਸਹਾਈ ਸਿੱਧ ਹੋ ਸਕਦਾ ਹੈ | ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਅਜੈ ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਵੀਆਂ ਗੱਡੀਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ ਜੋ ਕਿ 6 ਤੋਂ 8 ਮਿੰਟ ਵਿਚ ਪਹੁੰਚ ਜਾਂਦੀਆਂ ਹਨ ਜੇਕਰ ਕਿਸੇ ਨੂੰ ਕਿਸੇ ਪ੍ਰਕਾਰ ਪੁਲਿਸ ਪ੍ਰਸ਼ਾਸਨ ਸੰਬੰਧੀ ਕਿਸੇ ਪ੍ਰਕਾਰ ਦੀ ਸਹਾਇਤਾ ਦੀ ਲੋੜ ਹੋਵੇ ਤਾਂ 112 ਨੰਬਰ ਤੇ ਕਾਲ ਕਰ ਸਕਦੇ ਹਨ | ਇਸ ਤੋਂ ਇਲਾਵਾ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਣਾਉਣਾ, ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਡੱਕਿਆ ਗਿਆ ਹੈ | ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਐਸ.ਡੀ.ਐਮ. ਸੂਰਜ ਕੁਮਾਰ ਨੂੰ ਕਿਹਾ ਕਿ ਉਹ ਜ਼ਿਲ੍ਹਾ ਮੋਗਾ 'ਚ ਚੱਲਦੇ ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ | ਇਸੇ ਤਰ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਗਈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕੈਮਿਸਟ ਵਲੋਂ ਪਾਬੰਦੀਸ਼ੁਦਾ ਦਵਾਈ ਦੀ ਵਿੱਕਰੀ ਨਾ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਚੇਅਰਮੈਨ ਪਲਤਾ, ਪਿ੍ੰ: ਗੁਲੇਰੀਆ <br/> ਅਗਲੀ ਖ਼ਬਰ ਕੇਂਦਰ ਸਰਕਾਰ 'ਫ਼ਸਲ ਬੀਮਾ ਯੋਜਨਾ' ਤੁਰੰਤ ਲਾਗੂ ਕਰੇ-ਸਰਬਜੀਤ ਸਿੰਘ ਖ਼ਾਲਸਾ <br/>
Ad Position 24