ਅਜੀਤਵਾਲ, 7 ਅਪ੍ਰੈਲ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਕਰਵਾਏ ਸਮਾਗਮ ਸਮੇਂ ਵਿਦਿਆਰਥੀਆਂ ਦੀਆਂ ਸਿੱਖਿਆਤਮਕ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੌਰਾਨ ਬੱਚਿਆਂ ਵਲੋਂ ਪ੍ਰਾਰਥਨਾ, ਸ਼ੁੱਭ-ਵਿਚਾਰ ਤੇ ਦਿਨ ਦੀਆਂ ਖਬਰਾਂ ਪੇਸ਼ ਕੀਤੀਆਂ ਗਈਆਂ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਅਨੁਸ਼ਾਸਨ, ਸਮੇਂ ਦੀ ਕਦਰ ਤੇ ਮਿਹਨਤ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਜਮਾਤਾਂ ਅੰਦਰ ਪੜ੍ਹਾਈ ਨੂੰ ਸ਼ੌਕ ਬਣਾਉਣ ਲਈ ਇੰਟਰੈਕਟਿਵ ਸੈਸ਼ਨ ਕਰਵਾਏ ਗਏ ਜਿੱਥੇ ਬੱਚਿਆਂ ਨੇ ਸਵਾਲ-ਜਵਾਬ ਰਾਹੀਂ ਆਪਣੀ ਜਾਣਕਾਰੀ ਦਰਸਾਈ | ਬੱਚਿਆਂ ਦੀਆਂ ਸਮੂਹਕ ਗਤੀਵਿਧੀਆਂ ਵਿਚ ਚਿੱਤਰ ਕਲਾ, ਭਾਸ਼ਣ ਤੇ ਹੋਰ ਰਚਨਾਤਮਿਕ ਪ੍ਰਤੀਯੋਗਤਾਵਾਂ ਵੀ ਕਰਵਾਈਆਂ ਗਈਆਂ | ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿੱਤ ਪਲਤਾ, ਸ੍ਰੈਆ ਪਲਤਾ ਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਕਿਹਾ ਕਿ ਸੰਸਥਾ ਸਿਰਫ਼ ਪੜ੍ਹਾਈ ਹੀ ਨਹੀਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵੀ ਯਤਨਸ਼ੀਲ ਹੈ | ਇਸ ਮੌਕੇ ਸਮੂਹ ਅਧਿਆਪਕਾਂ ਨੇ ਬੱਚਿਆਂ ਦੇ ਨਵੇਂ ਸੈਸ਼ਨ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |