ਮੋਗਾ, 7 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜਾਣਕਾਰੀ ਦਿੰਦੇ ਹੋਏ ਕਿਰਤੀਆਂ ਦੇ ਰਾਖੇ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਕਾਦਰ ਵਾਲਾ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਚੌਧਰੀ, ਵਿੱਤ ਸਕੱਤਰ ਜਸਵਿੰਦਰ ਸਿੰਘ ਫ਼ੌਜੀ, ਸਹਾਇਕ ਵਿੱਤ ਸਕੱਤਰ ਹਰਜਿੰਦਰ ਸਿੰਘ ਯੂਥ ਵਿੰਗ ਕੋਟ ਈਸੇ ਖਾਂ ਦੇ ਪ੍ਰਧਾਨ ਸੁਖਚੈਨ ਸਿੰਘ ਸੰਜੂ ਨੇ ਦੱਸਿਆ ਕਿ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਕਿਰਤੀਆਂ ਦੀ ਰਾਖੇ ਮੋਰਚਾ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ ਜਨਮ ਦਿਨ ਨੂੰ ਸਮਰਪਿਤ 10 ਅਪ੍ਰੈਲ ਨੂੰ ਕੋਟੀ ਸੇਖਾਂ ਦਾਣਾ ਮੰਡੀ ਤੋਂ ਸ਼ੁਰੂ ਕਰਦੇ ਹੋਏ ਕੋਟ ਈਸੇ ਖਾਂ ਮੇਨ ਚੌਂਕ 'ਚੋਂ ਹੁੰਦੇ ਹੋਏ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਸਾਹਿਬ ਨੂੰ ਸ਼ਰਧਾ ਦੇ ਫ਼ੁੱਲ ਅਰਪਿਤ ਕੀਤੇ ਜਾਣਗੇ | ਇਸ ਮੌਕੇ ਜਥੇਬੰਦੀ ਦੇ ਮੀਤ ਪ੍ਰਧਾਨ ਮਨਦੀਪ ਸਿੰਘ ਕਾਦਰ ਵਾਲਾ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਚੌਧਰੀ, ਵਿਤ ਸਕੱਤਰ ਜਸਵਿੰਦਰ ਸਿੰਘ, ਸਹਾਇਕ ਵਿੱਤ ਸਕੱਤਰ ਹਰਜਿੰਦਰ ਸਿੰਘ, ਜਗਸੀਰ ਸਿੰਘ ਘਾਰੂ, ਸੂਬਾ ਕਮੇਟੀ ਮੈਂਬਰ ਨਿਸ਼ਾਨ ਸਿੰਘ, ਯੂਥ ਪ੍ਰਧਾਨ ਸੁਖਚੈਨ ਸਿੰਘ ਸੰਜੂ ਆਦਿ ਸੂਬਾ ਕਮੇਟੀ ਮੈਂਬਰ ਹਰਜੀਤ ਸਿੰਘ, ਬਲਵੰਤ ਸਿੰਘ, ਡਾ. ਰਣਜੀਤ ਸਿੰਘ, ਕਰਮਜੀਤ ਸਿੰਘ, ਸੁਰਜੀਤ ਸਿੰਘ ਭੁੱਲਰ, ਮਾਸਟਰ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |