10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਮੋਗਾ, 7 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ, ਪਿ੍ੰਸੀਪਲ ਸਤਵਿੰਦਰ ਕੌਰ, ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਤੇ ਐਕਟੀਵਿਟੀ ਕੁਆਰਡੀਨੇਟਰ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਸੰਤੁਲਿਤ ਖ਼ੁਰਾਕ ਪ੍ਰਤੀ ਜਾਗਰੂਕ ਕਰਨਾ ਸੀ | ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ | ਇਸ ਦਿਨ ਸਕੂਲ ਦੇ ਸਾਰੇ ਵਿਦਿਆਰਥੀ ਆਪਣੇ ਟਿਫ਼ਨ ਵਿਚ ਸੰਤੁਲਿਤ ਭੋਜਨ ਲੈ ਕੇ ਆਏ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਧਿਆਪਕਾਂ ਦੁਆਰਾ ਪਾਵਰ ਪੁਆਇੰਟ ਪੇ੍ਰਜੈਂਟੇਸ਼ਨ ਦਿੱਤੀ ਗਈ ਜਿਸ ਵਿਚ ਵਿਦਿਆਰਥੀਆਂ ਨੂੰ ਆਪਣੀ ਸਿਹਤ ਨੂੰ ਨਰੋਈ ਰੱਖਣ ਲਈ ਸੈਰ, ਕਸਰਤ ਕਰਨ ਸੰਤੁਲਿਤ ਖ਼ੁਰਾਕ ਦੇ ਫ਼ਾਇਦੇ ਤੇ ਜੰਕ ਫੂਡ ਦੇ ਨੁਕਸਾਨਾਂ ਬਾਰੇ ਦੱਸਿਆ ਗਿਆ | ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਾਊਸ ਅਨੁਸਾਰ ਸਿਹਤ ਦਿਵਸ ਨਾਲ ਸਬੰਧਿਤ ਕੁਇਜ਼ ਮੁਕਾਬਲਾ ਰੱਖਿਆ ਗਿਆ | ਹਰ ਹਾਊਸ ਦੇ ਵਿਦਿਆਰਥੀਆਂ ਨੂੰ 10-10 ਪ੍ਰਸ਼ਨ ਪੁੱਛੇ ਗਏ ਜਿਸ ਵਿਚ ਮਰਕਰੀ ਹਾਊਸ ਦੇ ਵਿਦਿਆਰਥੀ ਨੇ 10 'ਚੋਂ 9 ਅੰਕਾਂ ਨਾਲ ਪਹਿਲੇ ਸਥਾਨ 'ਤੇ ਰਹੇ | ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਮੋਗਾ ਨੇ ਫੂਡ ਸੇਫ਼ਟੀ ਤੇ ਸੁਰੱਖਿਆ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ <br/> ਅਗਲੀ ਖ਼ਬਰ ਰਾਜਿੰਦਰਾ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>
Ad Position 24