10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸਿਵਲ ਸਰਜਨ ਮੋਗਾ ਨੇ ਫੂਡ ਸੇਫ਼ਟੀ ਤੇ ਸੁਰੱਖਿਆ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 08-04-2026
ਮੋਗਾ, 7 ਮਾਰਚ (ਗੁਰਤੇਜ ਸਿੰਘ ਬੱਬੀ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ 'ਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਵਲੋਂ ਫੂਡ ਸੇਫ਼ਟੀ ਤੇ ਸੈਂਪਲਿੰਗ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਵੈਨ ਜਾਗਰੂਕਤਾ ਪੰਦ੍ਹਰਵਾੜੇ ਦੇ ਤਹਿਤ ਜ਼ਿਲੇ੍ਹ ਦੇ ਵੱਖ-ਵੱਖ ਖੇਤਰਾਂ 'ਚ ਜਾ ਕੇ ਲੋਕਾਂ ਨੂੰ ਖਾਦ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਦੇਵੇਗੀ ਤੇ ਸਵੈ ਇੱਛਾ ਨਾਲ ਕੋਈ ਵੀ ਫੂਡ ਸੈਂਪਲ ਕਰਵਾ ਸਕਦਾ ਹੈ | ਇਸ ਮੌਕੇ ਸਿਵਲ ਹਸਪਤਾਲ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਨ ਲੋਕਾਂ ਨੂੰ ਆਪਣੇ ਖਾਣੇ ਦੇ ਸੈਂਪਲ ਜਾਂਚ ਲਈ ਦੇਣ ਲਈ ਪ੍ਰੇਰਿਤ ਕਰੇਗੀ ਤੇ ਖ਼ੁਰਾਕ ਨਾਲ ਸੰਬੰਧਿਤ ਬਿਮਾਰੀਆਂ ਤੋਂ ਬਚਾਅ ਵਿਚ ਮਦਦਗਾਰ ਸਾਬਤ ਹੋਵੇਗੀ | ਇਸ ਮੌਕੇ ਲਵਦੀਪ ਸਿੰਘ ਫੂਡ ਸੇਫ਼ਟੀ ਅਫ਼ਸਰ ਮੋਗਾ, ਤੇਜਿੰਦਰ ਸਿੰਘ ਫੂਡ ਕਲਰਕ, ਮਨਜੀਤ ਸਿੰਘ ਐਲ.ਟੀ ਫੂਡ ਵੈਨ, ਦਲਜੀਤ ਸਿੰਘ ਡਰਾਈਵਰ ਫੂਡ ਵੈਨ ਅਤੇ ਰਘਬੀਰ ਸਿੰਘ, ਐਮ.ਐਲ.ਟੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਵਿਖੇ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/>
Ad Position 24