10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਦਸਮੇਸ਼ ਸਕੂਲ ਵਿਖੇ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਕਿਸ਼ਨਪੁਰਾ ਕਲਾਂ, 7 ਅਪ੍ਰੈਲ (ਅਮੋਲਕ ਸਿੰਘ ਕਲਸੀ)–ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਗਮ ਸਕੂਲ ਦੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਚਾਰਟ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਰਾਹੀਂ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ 'ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ | ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਆਪਣੀ ਕਲਾਂ ਦਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ Tਹਿੰਦ ਦੀ ਚਾਦਰU ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਧਰਮ ਦੀ ਰੱਖਿਆ ਲਈ ਲਾਸਾਨੀ ਕੁਰਬਾਨੀ ਦਿੱਤੀ | ਉਨ੍ਹਾਂ ਦੀ ਜ਼ਿੰਦਗੀ ਸਾਨੂੰ ਸਚਾਈ, ਧਰਮ ਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਹੈ | ਅੰਤ 'ਚ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਵਿਦਿਆਰਥਣਾਂ ਵਲੋਂ ਬਣਾਏ ਚਾਰਟਾਂ ਦੀ ਸ਼ਾਬਾਸ਼ ਦਿੰਦਿਆਂ ਬੱਚਿਆਂ ਨੂੰ ਇਸੇ ਤਰ੍ਹਾਂ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਗਵਿੰਦਰ ਕੌਰ ਕਲਸੀ, ਚਰਨਜੀਤ ਕੌਰ, ਕਰਮਜੀਤ ਕੌਰ, ਰੈਂਪੀ ਮੈਡਮ, ਜੈਸਮੀਨ ਕੌਰ, ਮਨਪ੍ਰੀਤ ਕੌਰ, ਕਿਰਨ ਮੈਡਮ, ਗੁਰਜੀਤ ਕੌਰ, ਲਵਦੀਪ ਕੌਰ, ਸੁਜਾਤਾ ਮੈਡਮ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਕਰਮਜੀਤ ਕੌਰ, ਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਲੂਕਾ ਪਬਲਿਕ ਸਕੂਲ ਸਮਾਧ ਭਾਈ ਦੀਆਂ ਬਰੂਹਾਂ 'ਤੇ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ <br/> ਅਗਲੀ ਖ਼ਬਰ ਸਿਵਲ ਸਰਜਨ ਮੋਗਾ ਨੇ ਫੂਡ ਸੇਫ਼ਟੀ ਤੇ ਸੁਰੱਖਿਆ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ <br/>
Ad Position 24