10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮਲੂਕਾ ਪਬਲਿਕ ਸਕੂਲ ਸਮਾਧ ਭਾਈ ਦੀਆਂ ਬਰੂਹਾਂ 'ਤੇ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ <br/>

Ad Position 21
No active advertisement
ਅਜੀਤ ਡੈਸਕ 08-04-2026
ਸਮਾਧ ਭਾਈ, 7 ਅਪ੍ਰੈਲ (ਜਗਰੂਪ ਸਿੰਘ ਸਰੋਆ)-ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਖੇ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਮੌਕੇ ਨਵੇਂ ਦਾਖ਼ਲਾ ਲੈਣ ਵਾਲੇ ਨੰਨ੍ਹੇ ਵਿਦਿਆਰਥੀਆਂ ਦਾ ਪਿ੍ੰਸੀਪਲ ਸੁਖਬੀਰ ਸਿੰਘ ਬਰਾੜ ਤੇ ਸਟਾਫ਼ ਵਲੋਂ ਸਕੂਲ ਦੀਆਂ ਬਰੂਹਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਜਿੱਥੇ ਪਿ੍ੰਸੀਪਲ ਤੇ ਸਟਾਫ਼ ਵਲੋਂ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਦੀਆਂ ਪਰੰਪਰਾਵਾਂ, ਅਨੁਸ਼ਾਸਨ ਤੇ ਸਿੱਖਿਆ ਦੇ ਮਾਪਦੰਡਾਂ ਬਾਰੇ ਜਾਣੂੰ ਕਰਵਾਇਆ, ਉੱਥੇ ਪਹਿਲੀ ਵਾਰ ਸਕੂਲ ਪੁੱਜਣ ਵਾਲੇ ਨੰਨ੍ਹੇ ਮਹਿਮਾਨਾਂ ਦਾ ਮਨ ਲੁਭਾਉਣ ਲਈ ਮਣਾਂ ਮੂੰਹੀਂ ਪਿਆਰ ਦਿੰਦਿਆਂ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮਿਸਿਜ਼ ਰਣਧੀਰ ਕੌਰ ਕਲੇਰ ਤੇ ਡਾਇਰੈਕਟਰ ਕੋਹਿਨੂਰ ਸਿੱਧੂ ਨੇ ਉਨ੍ਹਾਂ ਨੂੰ ਕਲਾਵੇ ਵਿਚ ਲਿਆ ਤਾਂ ਜੋ ਉਹ ਸਕੂਲ ਦੇ ਮਾਹੌਲ ਨੂੰ ਸੁਖਾਵੇਂ ਰੂਪ ਵਿਚ ਘਰ ਵਾਂਗ ਮਹਿਸੂਸ ਕਰ ਸਕਣ | ਇਸ ਦੌਰਾਨ ਸੀਨੀਅਰ ਵਿਦਿਆਰਥੀਆਂ ਵਲੋਂ ਵੀ ਨਵੇਂ ਵਿਦਿਆਰਥੀਆਂ ਦੀ ਸਹਾਇਤਾ ਕਰਨ ਤੇ ਉਨ੍ਹਾਂ ਨੂੰ ਸਕੂਲ ਦੇ ਵਾਤਾਵਰਨ ਨਾਲ ਰਲਾਉਣ ਲਈ ਵਚਨਬੱਧਤਾ ਜਤਾਈ ਗਈ |

Ad Position 22
No active advertisement
ਪਿਛਲੀ ਖ਼ਬਰ ਵੀਰ ਸਿੰਘ ਸਕੂਲ ਦਾ ਨਤੀਜਾ 100 ਫੀਸਦੀ ਆਇਆ <br/> ਅਗਲੀ ਖ਼ਬਰ ਦਸਮੇਸ਼ ਸਕੂਲ ਵਿਖੇ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ <br/>
Ad Position 24