10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵੀਰ ਸਿੰਘ ਸਕੂਲ ਦਾ ਨਤੀਜਾ 100 ਫੀਸਦੀ ਆਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਨੱਥੂਵਾਲਾ ਗਰਬੀ, 7 ਅਪ੍ਰੈਲ (ਨਵਦੀਪ ਸਿੰਘ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦਾ ਪੰਜਵੀਂ ਜਮਾਤ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਜਿਸ ਦੌਰਾਨ ਵਿਦਿਆਰਥੀ ਮਨਿੰਦਰ ਸਿੰਘ ਡੇਮਰੂ ਕਲਾਂ ਨੇ 98.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਮਨਜੀਤ ਸਿੰਘ ਮਾਹਲਾ ਕਲਾਂ ਨੇ 98.6 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ, ਸਮਰਜੀਤ ਸਿੰਘ ਮਾਹਲਾ ਖੁਰਦ ਨੇ 98.4 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ | ਬਾਕੀ ਵਿਦਿਆਰਥੀਆਂ ਨੇ 85 ਫੀਸਦੀ ਤੋਂ 90 ਫੀਸਦੀ ਤੱਕ ਅੰਕ ਹਾਸਲ ਕੀਤੇ | ਪਿ੍ੰਸੀਪਲ ਤੇਜਿੰਦਰ ਕੌਰ ਗਿੱਲ ਨੇ ਦੱਸਿਆ ਕਿ ਸਕੂਲ ਦਾ ਸਟਾਫ ਬਹੁਤ ਮਿਹਨਤੀ ਹੈ, ਬੱਚਿਆਂ ਨੂੰ ੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਪੜਾਉਂਦੇ ਹਨ | ਇਸ ਸਮੇਂ ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਪਿ੍ੰਸੀਪਲ ਤੇਜਿੰਦਰ ਕੌਰ ਗਿੱਲ, ਪਿ੍ੰਸੀਪਲ ਭੁਪਿੰਦਰ ਕੌਰ, ਮਨਦੀਪ ਕੌਰ ਤੇ ਸਮੂਹ ਸਟਾਫ ਨੇ ਬੱਚਿਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਗੜੇਮਾਰੀ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ-ਨੰਬਰਦਾਰ ਯੂਨੀਅਨ <br/> ਅਗਲੀ ਖ਼ਬਰ ਮਲੂਕਾ ਪਬਲਿਕ ਸਕੂਲ ਸਮਾਧ ਭਾਈ ਦੀਆਂ ਬਰੂਹਾਂ 'ਤੇ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ <br/>
Ad Position 24