ਧਰਮਕੋਟ, 7 ਅਪ੍ਰੈਲ (ਪਰਮਜੀਤ ਸਿੰਘ)-ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮੀਟਿੰਗ ਗੁਰਦੁਆਰਾ ਬਾਬਾ ਪੂਰਨ ਸਿੰਘ ਸਾਹਿਬ ਵਿਖੇ ਕੀਤੀ ਗਈ | ਜਿਸ ਦੀ ਪ੍ਰਧਾਨਗੀ ਤਹਿਸੀਲ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜਗਜੀਤ ਸਿੰਘ ਖਾਈ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਮਸੀਤਾਂ ਨੇ ਕਿਹਾ ਹੈ ਕਿ ਪੰਜਾਬ ਦੇ ਨੰਬਰਦਾਰਾਂ ਦੀਆਂ ਦਹਾਕਿਆਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਕਿਸੇ ਵੀ ਸਰਕਾਰ ਨੇ ਗੌਰ ਨਹੀਂ ਕੀਤੀ | ਮਸੀਤਾਂ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਇਸ ਸਾਲ ਵੀ ਰੱਬ ਰੁੱਸ ਗਿਆ ਹੈ ਕਿਉਂਕਿ ਪਹਿਲਾਂ ਝੋਨੇ ਦਾ ਝਾੜ ਘੱਟ ਨਿਕਲਿਆ ਸੀ ਅਤੇ ਕੁਝ ਵਿਧਾਨ ਸਭਾ ਹਲਕੇ ਹੜ੍ਹ ਦੇ ਪਾਣੀ ਦੀ ਮਾਰ ਹੇਠ ਆ ਗਏ ਸਨ | ਹੁਣ ਬੀਤੇ ਦਿਨ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨੇ ਕਿਸਾਨਾਂ ਦੀ ਪੱਕੀ ਫਸਲ ਨੂੰ ਬੁਰੀ ਤਰ੍ਹਾਂ ਤਬਾਹ ਕਰਕੇ ਰੱਖ ਦਿੱਤਾ ਹੈ | ਅਸੀਂ ਸਮੁੱਚਾ ਨੰਬਰਦਾਰਾਂ ਭਾਈਚਾਰਾ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਬਿਨ੍ਹਾਂ ਦੇਰੀ ਗਰਦਾਵਰੀ ਕਰਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਬਲਵੀਰ ਸਿੰਘ ਉੱਪਲ ਸ਼ੈਦੇਸ਼ਾਹ ਵਾਲਾ, ਰੇਸ਼ਮ ਸਿੰਘ ਕਾਦਰਵਾਲਾ, ਜਸਵੀਰ ਸਿੰਘ ਖੋਸਾ, ਬਲਜੀਤ ਸਿੰਘ ਕੰਗ, ਗੁਰਜਿੰਦਰ ਸਿੰਘ ਜਿੰਦੜਾ, ਸੁਰਜੀਤ ਸਿੰਘ ਖਾਲਿਸਤਾਨੀ, ਕੁਲਵੰਤ ਸਿੰਘ ਨਿਹਾਲਗੜ੍ਹ, ਗੁਰਮੇਹਰ ਸਿੰਘ ਤਲਵੰਡੀ ਨੌਂਬਹਾਰ, ਚਰਨਜੀਤ ਸਿੰਘ ਜਲਾਲਾਬਾਦ, ਬਲਵਿੰਦਰ ਸਿੰਘ ਸੈਕਟਰੀ, ਸ਼ੁਮਾਰ ਸਿੰਘ, ਬਲਦੇਵ ਸਿੰਘ, ਨਛੱਤਰ ਸਿੰਘ ਲਲਿਹਾਂਦੀ, ਚਮਕੌਰ ਸਿੰਘ ਬੋਗੇ, ਰਣਜੀਤ ਸਿੰਘ ਰਸੂਲਪੁਰ, ਮੋਹਨ ਸਿੰਘ, ਪਿੱਪਲ ਸਿੰਘ, ਜਗਨ ਸਿੰਘ, ਠਾਣਾ ਸਿੰਘ, ਹਰਦੀਪ ਸਿੰਘ, ਅਨੋਖ ਸਿੰਘ ਕੜਾਹੇਵਾਲਾ, ਮਨਜੀਤ ਸਿੰਘ, ਸਤਵੰਤ ਸਿੰਘ, ਇਕਬਾਲ ਸਿੰਘ, ਸਰੂਪ ਸਿੰਘ, ਸਿਕੰਦਰ ਸਿੰਘ, ਹੁਸ਼ਿਆਰ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਨਿਸ਼ਾਨ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |