10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਾਵਰਕਾਮ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 08-04-2026
ਮੋਗਾ, 7 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪਾਵਰ ਕਾਮ ਟ੍ਰਾਂਸਕੋ ਪੈਨਸ਼ਨਰ ਯੂਨੀਅਨ (ਏ.ਆਈ.ਟੀ.ਯੂ.ਸੀ.) ਦੀ ਮੀਟਿੰਗ ਗੁਰਮੇਲ ਸਿੰਘ ਨਾਹਰ ਤੇ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਸੂਬਾ ਆਗੂ ਗੁਰਮੇਲ ਸਿੰਘ ਨਾਹਰ, ਤੇਜਾ ਸਿੰਘ ਬਰਾੜ, ਗੁਰਨਾਮ ਸਿੰਘ, ਪਿ੍ਯਵਰਤ ਗੁਪਤਾ, ਦਰਸ਼ਨ ਲਾਲ ਸ਼ਰਮਾ, ਡਿਪਟੀ ਜਨਰਲ ਸਕੱਤਰ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ (ਏ.ਆਈ.ਟੀ.ਯੂ.ਸੀ.) ਜੋਗਿੰਦਰ ਸਿੰਘ ਨੇ ਭਾਗ ਲਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ ਜਿਸ ਕਰਕੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਸਰਕਾਰ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਸਾਲਾਂ ਤੋਂ ਕਰੋੜਾਂ ਰੁਪਏ ਦੀ ਤਨਖਾਹ ਸੋਧ ਅਦਾਇਗੀ, ਮਹਿੰਗਾਈ ਭੱਤੇ ਦੀਆਂ ਅਦਾਇਗੀਆਂ ਅਤੇ ਕੇਂਦਰੀ ਪੈਟਰਨ ਦੇ ਆਧਾਰ 'ਤੇ 16 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਪੰਜ ਕਿਸ਼ਤਾਂ ਜਾਰੀ ਨਾ ਕਰਨ ਦਾ ਬਕਾਇਆ ਹੈ | ਪੰਜਾਬ ਸਰਕਾਰ ਸਮੇਂ-ਸਮੇਂ 'ਤੇ ਪੰਜਾਬ ਵਿਚ ਤਾਇਨਾਤ ਆਲ ਇੰਡੀਆ ਸਰਵਿਸਿਜ਼ ਅਤੇ ਨਿਆਇਕ ਅਧਿਕਾਰੀਆਂ ਨੂੰ ਤਨਖਾਹ ਸੋਧ ਤੇ ਮਹਿੰਗਾਈ ਭੱਤੇ ਦੇ ਰਹੀ ਹੈ |
ਇਹ ਰਕਮਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਸਾਂਝੇ ਬਜਟ ਵਿਚੋਂ ਅਦਾ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਜੋਗਿੰਦਰ ਸਿੰਘ, ਸਵਰਨ ਸਿੰਘ, ਅੰਗਰੇਜ਼ ਸਿੰਘ, ਅਸ਼ੋਕ ਕੁਮਾਰ, ਜ਼ੋਰਾ ਸਿੰਘ, ਸੂਰਜ ਪ੍ਰਕਾਸ਼ ਸ਼ਰਮਾ, ਕਪੂਰ ਸਿੰਘ, ਇੰਦਰਜੀਤ ਸਿੰਘ, ਭਗਵੰਤ ਰਾਏ, ਬਲਕਾਰ ਸਿੰਘ, ਪ੍ਰੀਤਮ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਹਰਮੇਲ ਸਿੰਘ, ਜਗਰਾਜ ਸਿੰਘ, ਗੁਰਦੀਪ ਸਿੰਘ, ਸ਼ਿੰਦਰ ਪਾਲ, ਦਰਸ਼ਨ ਸਿੰਘ, ਤਿਰਲੋਕ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਗੁਰਦੇਵ ਸਿੰਘ, ਦੇਵ ਰਾਜ, ਅੰਮਿ੍ਤ ਲਾਲ, ਮਹਿੰਦਰ ਸਿੰਘ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਮੱਖਣ ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ-ਸਾਬਕਾ ਸਰਪੰਚ ਭੁੱਲਰ, ਡਾ. ਢਿੱਲੋਂ ਅਗਲੀ ਖ਼ਬਰ ਕਿਸਾਨਾਂ ਨੂੰ ਗੜੇਮਾਰੀ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ-ਨੰਬਰਦਾਰ ਯੂਨੀਅਨ <br/>
Ad Position 24